ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

Thursday, Oct 22, 2026 - 10:56 AM (IST)

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

ਇਟਲੀ (ਦਲਵੀਰ ਸਿੰਘ ਕੈਂਥ)- ਹਰ ਸਾਲ ਦੀ ਤਰ੍ਹਾਂ ਯੂਰਪੀਅਨ ਯੂਨੀਅਨ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਯੂਰਪੀਅਨ ਦੇਸ਼ਾਂ ਦੇ ਗਰਮੀਆਂ ਅਤੇ ਸਰਦੀਆਂ ਦਾ ਸਮਾਂ ਸੰਨ 2001 ਤੋਂ ਬਦਲਿਆ ਜਾਂਦਾ ਹੈ। ਹਰ ਸਾਲ ਮਾਰਚ ਅਤੇ ਅਕਤੂਬਰ ਮਹੀਨੇ ਪੂਰੇ ਯੂਰਪ ਦਾ ਟਾਈਮ ਟੇਬਲ ਬਦਲ ਜਾਂਦਾ ਹੈ ਭਾਵ ਕਦੇ ਇੱਕ ਘੰਟਾ ਪਿੱਛੇ ਚਲਾ ਜਾਂਦਾ ਹੈ ਅਤੇ ਕਦੇ ਇੱਕ ਘੰਟਾ ਅੱਗੇ ਆ ਜਾਂਦਾ ਹੈ । ਇਸ ਸਾਲ ਦੇ ਮਾਰਚ ਮਹੀਨੇ ਦੇ ਆਖ਼ਰੀ ਸ਼ਨੀਵਾਰ ਤੋਂ ਬਾਅਦ ਅਗਲੀ ਸਵੇਰ ਤੜਕੇ 2 ਵਜੇ ਯੂਰਪ ਦੀਆਂ ਤਮਾਮ ਘੜ੍ਹੀਆਂ ਇੱਕ ਘੰਟਾ ਅੱਗੇ ਆ ਗਈਆਂ ਸਨ ਮਤਲਬ ਜਿਵੇਂ ਕਿ ਜੇਕਰ ਘੜ੍ਹੀ ਅਨੁਸਾਰ ਰਾਤ ਨੂੰ 2 ਵਜੇ ਸੀ ਤਾਂ ਉਸ ਨੂੰ 3 ਸਮਝਿਆ ਗਿਆ ਤੇ ਇਹ ਟਾਇਮ ਇਸ ਤਰ੍ਹਾਂ ਹੀ ਇਸ ਸਾਲ ਅਕਤੂਬਰ ਮਹੀਨੇ ਦੇ ਆਖਰੀ ਸ਼ਨੀਵਾਰ ਤੱਕ ਚੱਲਣਾ ਹੈ ਤੇ ਸ਼ਨੀਵਾਰ ਤੋਂ ਬਾਅਦ ਅਗਲੀ ਸਵੇਰ ਤੜਕੇ 3 ਵਜੇ ਤਮਾਮ ਯੂਰਪ ਘੜ੍ਹੀਆਂ ਇੱਕ ਘੰਟਾ ਪਿੱਛੇ ਆ ਜਾਣਗੀਆਂ। ਸੋ ਇਸ ਲਈ ਹੁਣ ਜਦੋ ਅਕਤੂਬਰ ਦੇ ਆਖਰੀ ਸ਼ਨੀਵਾਰ ਭਾਵ 24 ਤੇ 25 ਅਕਤੂਬਰ ਤੋਂ ਬਾਅਦ ਅਗਲੀ ਸਵੇਰ ਤੜਕੇ ਜਾਂਨੀ 25 ਅਕਤੂਬਰ ਨੂੰ ਜਦੋਂ ਘੜ੍ਹੀ 'ਤੇ 3 ਵਜੇ ਹੋਣਗੇ ਤਾਂ ਉਸ ਨੂੰ 2 ਵਜੇ ਸਮਝਿਆ ਜਾਵੇਗਾ। ਇੱਥੇ ਦੱਸ ਦਈਏ ਕਿ 25 ਅਕਤੂਬਰ ਤੋਂ ਇਟਲੀ ਤੇ ਭਾਰਤ ਵਿਚਕਾਰ ਸਾਢੇ 4 ਘੰਟੇ ਫਰਕ  ਹੋਵੇਗਾ। 

ਜਿਹੜੀਆਂ ਘੜ੍ਹੀਆਂ ਤਾਂ ਕੰਪਿਊਟਰ ਰਾਇਜ਼ਡ ਹਨ ਉਹ ਤਾਂ ਆਪਣੇ ਆਪ ਸਾਲ ਵਿੱਚ ਦੋ ਵਾਰ ਇੱਕ ਘੰਟੇ ਲਈ ਕਦੇ ਅੱਗੇ ਅਤੇ ਕਦੇ ਪਿੱਛੇ ਚਲੀਆਂ ਜਾਂਦੀਆਂ ਹਨ ਪਰ ਜਿਹੜੀਆਂ ਕੰਪਿਊਟਰ ਰਾਇਜ਼ਡ ਘੜ੍ਹੀਆਂ ਨਹੀਂ ਹਨ ਉਹਨਾਂ ਨੂੰ ਸਭ ਲੋਕ ਆਪ ਅੱਗੇ ਪਿੱਛੇ ਕਰ ਲੈਣਗੇ।ਇਸ ਟਾਇਮ ਦੇ ਬਦਲਾਵ ਨਾਲ ਯੂਰਪ ਵਿੱਚ ਰੈਣ ਬਸੇਰਾ ਕਰਦੇ ਵਿਦੇਸ਼ੀਆਂ ਨੂੰ ਹਰ ਸਾਲ ਮਾਰਚ ਅਤੇ ਅਕਤੂਬਰ ਮਹੀਨੇ ਵਿੱਚ ਸਮੇਂ ਦਾ ਭੁਲੇਖਾ ਲੱਗ ਜਾਂਦਾ ਹੈ ਜਿਸ ਕਾਰਨ ਉਹਨਾਂ ਨੂੰ ਕੰਮ 'ਤੇ ਆਉਂਦੇ ਜਾਂਦੇ ਪ੍ਰੇਸ਼ਾਨੀ ਦਾ ਸਾਹਮ੍ਹਣਾ ਪੈਂਦਾ ਹੈ।ਜ਼ਿਕਰਯੋਗ ਹੈ ਕਿ ਯੂਰਪ ਦੇ ਇਹ ਸਮੇ ਬਦਲਣ ਦੀ ਪ੍ਰਤੀਕ੍ਰਿਆ ਸੰਨ 2001 ਤੋ ਚਲੀ ਆ ਰਹੀ ਹੈ ਬੇਸ਼ੱਕ ਸਮੇਂ ਦੀ ਇਸ ਤਬਦੀਲੀ ਨਾਲ ਯੂਰਪੀਅਨ ਲੋਕ ਕਾਫੀ ਹੱਦ ਤੱਕ ਪ੍ਰਭਾਵਿਤ ਹੁੰਦੇ ਹਨ ਤੇ ਇਸ ਬਾਬਤ ਯੂਰਪੀਅਨ ਕਮਿਸਨ ਨੇ ਯੂਰਪ ਦੇ ਇਸ ਸਮਾਂ ਬਦਲਣ ਦੀ ਪ੍ਰਕਿਰਿਆ 'ਤੇ ਰੋਕ ਲਗਾਉਣ ਦਾ ਸੁਝਾਉ ਸੰਨ 2018 ਵਿੱਚ ਯੂਰਪੀਅਨ ਪਾਰਲੀਮੈਟ ਵਿਚ ਰੱਖਿਆ ਸੀ ਜਿਸ 'ਤੇ ਸਾਰਥਿਕ ਕਾਰਵਾਈ ਹੋਣ ਦੀ ਡੂੰਘੀ ਆਸ ਸੀ ਕਿਉਕਿ ਯੂਰਪੀਅਨ ਕਮਿਸਨ ਅਨੁਸਾਰ ਸਮੇਂ ਦੀ ਇਸ ਅਦਲਾ ਬਦਲੀ ਵਿੱਚ ਯੂਰਪ ਦੇ 28 ਤੋਂ ਵੱਧ ਦੇਸ਼ ਪ੍ਰਭਾਵਿਤ ਹੁੰਦੇ ਹਨ।

ਪੜ੍ਹੋ ਇਹ ਅਹਿਮ ਖ਼ਬਰ-  'ਸਟੂਡੈਂਟ ਲੋਨ' ਯੋਜਨਾ ਸਬੰਧੀ ਟਰੰਪ ਨੇ ਲਿਆ ਯੂ-ਟਰਨ ! ਲੱਖਾਂ ਲੋਕਾਂ ਨੂੰ ਮਿਲੇਗੀ ਰਾਹਤ 


ਯੂਰਪੀਅਨ ਕਮਿਸਨ ਦੇ ਇਸ ਸੁਝਾਉ 'ਤੇ ਕਾਫ਼ੀ ਵਿਚਾਰ ਚਰਚਾ ਦੇ ਬਾਅਦ ਇਹ ਮਤਾ ਸੰਸਦ ਵਿੱਚ 410 ਵੋਟਾਂ ਨਾਲ ਪਾਸ ਵੀ ਹੋ ਚੁੱਕਾ ਹੈ । ਮਤੇ ਅਨੁਸਾਰ ਯੂਰਪੀਅਨ ਦੇਸ਼ਾਂ ਦੇ ਸਮਾਂ ਬਦਲਣ ਦੀ ਇਹ ਪ੍ਰਕਿਰਿਆ ਮਾਰਚ 2021 ਤੋਂ ਬੰਦ ਹੋਣੀ ਸੀ ਪਰ ਸ਼ਾਇਦ 2020 ਵਿੱਚ ਕੋਰੋਨਾ ਦੀ ਤਬਾਹੀ ਨੇ ਯੂਰਪੀਅਨ ਯੂਨੀਅਨ ਨੂੰ ਇਸ ਬਾਰੇ ਸੋਚਣ ਹੀ ਨਹੀਂ ਦਿੱਤਾ ਜਿਸ ਕਾਰਨ ਹੁਣ ਤੱਕ ਸਮਾਂ ਬਦਲਣ ਦੀ ਪ੍ਰਕਿਰਿਆ ਨਹੀਂ ਰੁੱਕ ਸਕੀ। ਗੌਰਤਲਬ ਹੈ ਕਿ ਯੂਰਪੀਅਨ ਦੇਸ਼ਾਂ ਵਿੱਚ ਸਮਾਂ ਬਦਲਣ ਦੀ ਪ੍ਰਕਿਰਿਆ ਨਾਲ ਜਿੱਥੇ ਗਰਮੀਆਂ ਵਿੱਚ ਰੌਸ਼ਨੀ ਲਈ ਬਿਜਲੀ ਦੀ ਖਪਤ ਘੱਟ ਜਾਂਦੀ ਹੈ ਉੱਥੇ ਹੀ ਸਰਦੀਆਂ ਵਿੱਚ ਇਹ ਖਪਤ ਵੱਧ ਜਾਂਦੀ ਹੈ। ਜੇਕਰ ਗੱਲ ਸਿਰਫ਼ ਇਟਲੀ ਦੀ ਹੀ ਕੀਤੀ ਜਾਵੇ ਤਾਂ ਇਟਲੀ ਵਿੱਚ ਬਿਜਲੀ ਦਾ ਪ੍ਰਬੰਧ ਕਰਨ ਵਾਲੀ ਕੰਪਨੀ ਰਾਸ਼ਟਰੀ ਬਿਜਲੀ ਗਰਿਡ ਅਨੁਸਾਰ 31 ਮਾਰਚ 2019 ਤੋਂ ਹੁਣ ਤੱਕ ਭਾਵ 26 ਅਕਤੂਬਰ 2019 ਤੱਕ ਕੁਲ 505 ਮਿਲੀਅਨ ਕਿੱਲੋਵਾਟ ਘੰਟੇ ਦੀ ਬੱਚਤ ਹੋਈ ਸੀ ਜਿਹੜੀ ਕਿ ਇਟਲੀ ਦੇ ਕਰੀਬ 190,000 ਪਰਿਵਾਰ ਔਸਤਨ ਹਰ ਸਾਲ ਖਪਤ ਕਰਦੇ ਹਨ। ਇਸ ਬਿਜਲੀ ਬੱਚਤ ਨਾਲ ਇਟਲੀ ਨੂੰ ਕਰੀਬ 100 ਮਿਲੀਅਨ ਯੂਰੋ ਦੀ ਬੱਚਤ ਹੁੰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News