ਸਾਊਥਾਲ ''ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ''ਤੇ ਠੰਡੇ-ਮਿੱਠੇ ਜਲ ਦੀਆਂ ਲਾਈਆਂ ਛਬੀਲਾਂ

06/03/2022 9:15:27 PM

ਲੰਡਨ (ਸਰਬਜੀਤ ਸਿੰਘ ਬਨੂੜ)-ਵਿਦੇਸ਼ਾਂ 'ਚ ਪੰਜਵੇਂ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ। ਅਕਾਲ ਤਖਤ ਸਾਹਿਬ ਦੇ ਹੁਕਮਾਂ 'ਤੇ ਫੁੱਲ ਚੜ੍ਹਾਉਂਦਿਆਂ ਇੰਗਲੈਂਡ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮ ਕਰਵਾਏ ਗਏ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਲੋਹ, ਸਾਊਥਾਲ ਆਦਿ ਗੁਰੂਘਰਾਂ 'ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਹ ਵੀ ਪੜ੍ਹੋ : ਸਰਕਾਰ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ, 2021-22 ਲਈ 8.1 ਫੀਸਦੀ ਵਿਆਜ ਦਰ ਨੂੰ ਦਿੱਤੀ ਮਨਜ਼ੂਰੀ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿੱਚ ਸੰਗਤਾਂ ਦੇ ਸਹਿਯੋਗ ਨਾਲ ਨੌਰਵੁੱਡ ਹਾਲ ਵਿੱਚ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਏ ਗਏ। ਦੇਸ਼-ਵਿਦੇਸ਼ਾਂ ਤੋਂ ਕੀਰਤਨੀਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਤੇ ਕਥਾਵਾਚਕਾਂ ਨੇ ਗੁਰੂ ਅਰਜਨ ਦੇਵ ਜੀ ਦੇ ਜੀਵਨ ਤੇ ਸ਼ਹੀਦੀ ਸਬੰਧੀ ਖੁੱਲ੍ਹ ਕੇ ਵਿਚਾਰਾਂ ਕੀਤੀਆਂ। ਵੱਖ-ਵੱਖ ਥਾਵਾਂ 'ਤੇ ਸ਼ਾਂਤੀ ਤੇ ਨਿਮਰਤਾ ਦੇ ਪੂੰਝ ਸ਼ਹੀਦਾਂ ਦੀ ਯਾਦ ਵਿੱਚ ਸਾਊਥਾਲ, ਹੇਜ਼, ਸਲੋਹ, ਬਰਮਿੰਘਮ, ਕਾਵੈਟਰੀ, ਵੂਲਵਰਹੈਂਪਟਨ ਆਦਿ ਸ਼ਹਿਰਾਂ ਵਿੱਚ ਸੰਗਤਾਂ ਵੱਲੋਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਮੂਸੇਵਾਲਾ ਦੇ ਸ਼ੱਕੀ ਕਾਤਲਾਂ ਦੀ ਪਹਿਲੀ ਤਸਵੀਰ ਆਈ ਸਾਹਮਣੇ (ਵੀਡੀਓ)

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Karan Kumar

Content Editor

Related News