ਲਹਿੰਦੇ ਪੰਜਾਬ 'ਚ ਕੜਾਕੇ ਦੀ ਠੰਡ ਨੇ ਲਈ 36 ਬੱਚਿਆਂ ਦੀ ਜਾਨ, ਸਕੂਲਾਂ 'ਚ ਸਵੇਰ ਦੀ ਪ੍ਰਾਰਥਨਾ ਸਭਾ 'ਤੇ ਪਾਬੰਦੀ ਲਾਗੂ

01/11/2024 5:29:27 PM

ਲਾਹੌਰ (ਏਜੰਸੀ)- ਪਾਕਿਸਤਾਨ ਦੇ ਪੰਜਾਬ ਸੂਬੇ 'ਚ ਪਿਛਲੇ ਹਫ਼ਤੇ ਠੰਡ ਦੇ ਮੌਸਮ ਕਾਰਨ ਹੋਣ ਵਾਲੇ ਨਿਮੋਨੀਆ ਕਾਰਨ ਘੱਟੋ-ਘੱਟ 36 ਬੱਚਿਆਂ ਦੀ ਮੌਤ ਹੋ ਗਈ ਹੈ, ਜਿਸ ਕਾਰਨ ਅਧਿਕਾਰੀਆਂ ਨੇ ਸਕੂਲਾਂ 'ਚ ਸਵੇਰ ਦੀ ਪ੍ਰਾਰਥਨਾ ਸਭਾ 'ਤੇ ਪਾਬੰਦੀ ਲਗਾ ਦਿੱਤੀ ਹੈ। ਇਕ ਅਧਿਕਾਰਤ ਬਿਆਨ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : WHO ਨੇ ਲੋਕਾਂ ਨੂੰ ਕੀਤਾ ਸਾਵਧਾਨ! ਨਵੇਂ ਵੇਰੀਐਂਟ ਕਾਰਨ ਦਸੰਬਰ 'ਚ ਕੋਰੋਨਾ ਕਾਰਨ ਹੋਈਆਂ 10 ਹਜ਼ਾਰ ਮੌਤਾਂ

ਸਕੂਲਾਂ ਵਿਚ ਸਵੇਰ ਦੀ ਪ੍ਰਾਰਥਨਾ ਸਭਾ 'ਤੇ 31 ਜਨਵਰੀ ਤੱਕ ਪਾਬੰਦੀ ਲਗਾਉਣ ਦਾ ਕਦਮ ਉਦੋਂ ਚੁੱਕਿਆ ਗਿਆ, ਜਦੋਂ ਸੂਬੇ ਵਿੱਚ ਇਸ ਕਾਰਨ ਹੋਈਆਂ 36 ਮੌਤਾਂ ਤੋਂ ਇਲਾਵਾ ਸਕੂਲੀ ਬੱਚਿਆਂ ਵਿੱਚ ਨਮੂਨੀਆ ਦੇ ਕੇਸਾਂ ਦੀ ਗਿਣਤੀ ਵਿੱਚ ਵੀ ਵਾਧਾ ਦੇਖਿਆ ਗਿਆ। ਪੰਜਾਬ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, "ਪਿਛਲੇ ਹਫ਼ਤੇ ਪੰਜਾਬ ਸੂਬੇ ਵਿੱਚ ਕੜਾਕੇ ਦੀ ਪੈ ਰਹੀ ਠੰਢ ਕਾਰਨ ਨਿਮੋਨੀਆ ਕਾਰਨ ਘੱਟੋ-ਘੱਟ 36 ਬੱਚਿਆਂ ਦੀ ਮੌਤ ਹੋ ਗਈ। ਸਰਕਾਰ ਨੂੰ ਠੰਢੇ ਮੌਸਮ ਕਾਰਨ 31 ਜਨਵਰੀ ਤੱਕ ਸਕੂਲਾਂ ਵਿੱਚ ਸਵੇਰ ਦੀ ਪ੍ਰਾਰਥਨਾ ਸਭਾ ਆਯੋਜਿਤ ਕਰਨ 'ਤੇ ਪਾਬੰਦੀ ਲਗਾਉਣ ਲਈ ਮਜ਼ਬੂਰ ਹੋਣਾ ਪਿਆ ਹੈ।" 

ਇਹ ਵੀ ਪੜ੍ਹੋ: ਬਜ਼ੁਰਗ ਬ੍ਰਿਟਿਸ਼ ਸਿੱਖ ਔਰਤ ਦੀ ਜਾਨ ਲੈਣ ਵਾਲੇ ਭਾਰਤੀ ਮੂਲ ਦੇ ਡਰਾਈਵਰ ਨੂੰ ਜੇਲ੍ਹ, ਦੋਸਤ ਨਾਲ ਲਗਾਈ ਸੀ ਰੇਸ

ਨਰਸਰੀ, ਪ੍ਰੀ ਨਰਸਰੀ ਅਤੇ ਪਲੇਅ ਗਰਾਊਂਡਾਂ ਦੀਆਂ ਕਲਾਸਾਂ ਲਈ ਵੀ 19 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਅਧਿਕਾਰੀਆਂ ਨੇ ਸਥਿਤੀ ਨੂੰ ਦੇਖਦੇ ਹੋਏ ਬੱਚਿਆਂ ਨੂੰ ਠੰਢ ਤੋਂ ਬਚਣ ਲਈ ਮੁੱਢਲੀ ਸਿਹਤ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ। ਇਸ ਵਿਚ ਕਿਹਾ ਗਿਆ ਹੈ, “ਬੱਚਿਆਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ, ਆਪਣੇ ਹੱਥ ਧੋਣੇ ਚਾਹੀਦੇ ਹਨ ਅਤੇ ਗਰਮ ਕੱਪੜੇ ਪਾਉਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਨਮੂਨੀਆ ਹੋਣ ਤੋਂ ਬਚਾਇਆ ਜਾ ਸਕੇ।” ਇਸ ਵਿਚ ਕਿਹਾ ਗਿਆ ਹੈ, ਲਾਹੌਰ ਦੇ ਚਿਲਡਰਨ ਹਸਪਤਾਲ ਵਿਚ 10 ਵਿਚੋਂ 8 ਬੱਚੇ ਨਿਮੋਨੀਆ ਤੋਂ ਪੀੜਤ ਹਨ। ਖੰਘ, ਬੁਖਾਰ ਜਾਂ ਗਲੇ ਵਿਚ ਖਰਾਸ਼ ਦੀ ਸ਼ਿਕਾਇਤ ਵਾਲੇ ਬੱਚਿਆਂ ਨੂੰ ਸਕੂਲਾਂ ਵਿਚ ਨਾ ਭੇਜਿਆ ਜਾਵੇ।

ਇਹ ਵੀ ਪੜ੍ਹੋ: ਆਬੂ ਧਾਬੀ 'ਚ ਪਹਿਲੇ ਹਿੰਦੂ ਮੰਦਰ ਦਾ PM ਮੋਦੀ ਕਰਨਗੇ ਉਦਘਾਟਨ, UAE ਰਾਜਦੂਤ ਬੋਲੇ- ਹੋਵੇਗਾ ਯਾਦਗਾਰੀ ਦਿਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

cherry

This news is Content Editor cherry