ਪਾਕਿਸਤਾਨ 'ਚ ਇਕ ਹੋਰ ਗੁਰਦੁਆਰਾ ਸਾਹਿਬ ਅਣਗਹਿਲੀ ਕਾਰਨ ਹੋ ਰਿਹਾ ਢਹਿ-ਢੇਰੀ

Tuesday, Jul 25, 2023 - 04:45 AM (IST)

ਪਾਕਿਸਤਾਨ 'ਚ ਇਕ ਹੋਰ ਗੁਰਦੁਆਰਾ ਸਾਹਿਬ ਅਣਗਹਿਲੀ ਕਾਰਨ ਹੋ ਰਿਹਾ ਢਹਿ-ਢੇਰੀ

ਇਸਲਾਮਾਬਾਦ : ਪੰਜਾਬ ਦੇ ਕਸੂਰ ਜ਼ਿਲ੍ਹੇ ਦੇ ਲਲਿਆਣੀ ਕਸਬੇ (ਲਾਹੌਰ-ਫਿਰੋਜ਼ਪੁਰ ਰੋਡ) ਦੇ ਦਫਤੂ ਪਿੰਡ 'ਚ ਸਥਿਤ ਗੁਰਦੁਆਰਾ ਸਾਹਿਬ ਪਾਕਿਸਤਾਨ ਦੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ETPB) ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC), ਪਾਕਿਸਤਾਨ ਦੀ ਸਰਵਉੱਚ ਸੰਸਥਾ ਦੀ ਅਣਗਹਿਲੀ ਕਾਰਨ ਹੌਲੀ-ਹੌਲੀ ਢਹਿ ਰਿਹਾ ਹੈ। ਗੁਰਦੁਆਰਾ ਕੰਪਲੈਕਸ ਦੀ ਮੂਹਰਲੀ ਕੰਧ ਅਤੇ ਇਸ ਦੀ ਦਰਸ਼ਨੀ ਡਿਓਢੀ, ਜੋ ਕਿ ਪਹਿਲਾਂ ਹੀ ਸਰਕਾਰੀ ਅਣਗਹਿਲੀ ਕਾਰਨ ਕਮਜ਼ੋਰ ਸੀ, 23 ਜੁਲਾਈ ਨੂੰ ਇਲਾਕੇ ਵਿੱਚ ਭਾਰੀ ਮੀਂਹ ਕਾਰਨ ਢਹਿ ਗਈ ਸੀ।

ਇਹ ਵੀ ਪੜ੍ਹੋ : ਪਾਕਿਸਤਾਨ 'ਚ ਹਿੰਦੂਆਂ 'ਤੇ ਜ਼ੁਲਮ ਦੀ ਹੱਦ ਪਾਰ, ਮੰਦਰ 'ਚੋਂ 7 ਸਾਲਾ ਬੱਚੀ ਦੀ ਲਾਸ਼ ਬਰਾਮਦ

PunjabKesari

ਇਸ ਇਤਿਹਾਸਕ ਗੁਰਦੁਆਰੇ ਦੀ ਸਿੱਖ ਇਤਿਹਾਸ ਵਿੱਚ ਬਹੁਤ ਮਹੱਤਤਾ ਹੈ ਕਿਉਂਕਿ ਬਾਬਾ ਬੁੱਲ੍ਹੇ ਸ਼ਾਹ ਨੇ ਪੰਡੋਕੀ ਦੇ ਹਾਕਮ ਚੌਧਰੀਆਂ ਦੁਆਰਾ ਪਿੰਡ 'ਚੋਂ ਕੱਢਣ ਤੋਂ ਬਾਅਦ ਇੱਥੇ ਸ਼ਰਨ ਲਈ ਸੀ। ਇਸੇ ਦੌਰਾਨ ਹਾਲ ਹੀ 'ਚ ਖ਼ਬਰ ਆਈ ਸੀ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਾਹੀਵਾਲ ਜ਼ਿਲ੍ਹੇ ਦੇ ਪਾਕਪਟਨ ਇਲਾਕੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਟਿੱਬਾ ਨਾਨਕਸਰ ਸਾਹਿਬ ਪਾਕਿਸਤਾਨ ਸਰਕਾਰ ਦੀ ਅਣਗਹਿਲੀ ਕਾਰਨ ਖੰਡਰ ਬਣਨ ਦੀ ਕਗਾਰ 'ਤੇ ਹੈ। ਪਾਕਪਟਨ ਤੋਂ ਲਗਭਗ 6 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਇਹ ਪਵਿੱਤਰ ਗੁਰਦੁਆਰਾ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News