ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਟਰੱਕਾਂ ਦੀ ਆਮੋ-ਸਾਹਮਣੇ ਟੱਕਰ 'ਚ 2 ਪੰਜਾਬੀਆਂ ਦੀ ਮੌਤ
Tuesday, Dec 17, 2024 - 11:36 AM (IST)
ਓਨਟਾਰੀਓ (ਰਾਜ ਗੋਗਨਾ/ਕੁਲਤਰਨ ਪਧਿਆਣਾ)- ਕੈਨੇਡਾ ਦੇ ਓਨਟਾਰੀਓ ਵਿਚ ਬੀਤੇ ਦਿਨ ਵਾਪਰੇ ਭਿਆਨਕ ਟਰੱਕ ਹਾਦਸੇ ਵਿੱਚ 2 ਪੰਜਾਬੀਆਂ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਹ ਭਿਆਨਕ ਹਾਦਸਾ ਕੈਨੇਡਾ ਦੇ ਓਨਟਾਰੀਓ ਦੇ ਹਾਈਵੇ 11 ਦੇ ਲਾਗੇ ਲਾਂਗਲੇਕ 'ਤੇ ਵਾਪਰਿਆ, ਜਿੱਥੇ 2 ਟਰੱਕਾਂ ਦੀ ਆਮੋ-ਸਾਹਮਣੇ ਟੱਕਰ ਹੋ ਗਈ।
ਇਹ ਵੀ ਪੜ੍ਹੋ: ਡੌਂਕੀ ਲਗਾ ਅਮਰੀਕਾ ਦਾਖਲ ਹੋਣ ਦੀ ਕੋਸ਼ਿਸ਼ 'ਚ 230 ਭਾਰਤੀ ਫਸੇ
ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਜਸਵਿੰਦਰ ਸਿੰਘ ਜੱਸੀ ਵਾਸੀ ਪਟਿਆਲਾ, ਜੋ ਕਿ ਮਸ਼ਹੂਰ ਭੰਗੜਾ ਕੋਚ ਵੀ ਰਹੇ ਹਨ ਅਤੇ ਰਾਹੁਲ ਬਜਾਜ ਵਾਸੀ ਮੋਹਾਲੀ ਵਜੋਂ ਹੋਈ ਹੈ। ਇਨ੍ਹਾਂ ਟਰੱਕਾਂ ਦੇ ਦੋ ਹੋਰ ਸਹਿ-ਡਰਾਈਵਰ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ, ਜਿਸ ਵਿੱਚ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ: 7.3 ਤੀਬਰਤਾ ਦੇ ਭੂਚਾਲ ਨਾਲ ਸਵੇਰੇ-ਸਵੇਰੇ ਕੰਬੀ ਧਰਤੀ, ਵੱਡੀ ਤਬਾਹੀ ਦਾ ਖਦਸ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8