ਇਟਲੀ ਦੀ ਧਰਤੀ ''ਤੇ ਜੈਕਾਰਿਆਂ ਦੀ ਗੂੰਜ ''ਚ 101 ਸ੍ਰੀ ਅਖੰਡ ਪਾਠ ਦੀ ਲੜੀ ਦੀ ਸੰਪੂਰਨਤਾ
Monday, Apr 21, 2025 - 03:14 PM (IST)

ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਦੀ ਰਾਜਧਾਨੀ ਰੋਮ ਦੇ ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ ਵਿਖੇ ਇਟਲੀ ਵਿੱਚ ਵੱਸਦੇ ਸਿੱਖਾਂ ਵੱਲੋਂ ਪਹਿਲੀ ਵਾਰੀ ਆਰੰਭ ਕੀਤੀ 101 ਇੱਕ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਸੰਪੂਰਨਤਾ ਕੀਤੀ ਗਈ। ਰੋਮ ਦੀਆਂ ਸੰਗਤਾਂ ਵੱਲੋ ਜਿਸ ਦਿਨ ਤੋਂ ਸ੍ਰੀ ਅਖੰਡ ਪਾਠ ਸਾਹਿਬਾਂ ਲੜੀ ਆਰੰਭ ਕੀਤੀ ਗਈ ਸੀ ਉਸੇ ਦਿਨ ਤੋ ਨਿਰਵਿਘਨ ਗੁਰਬਾਣੀ ਦੇ ਪ੍ਰਵਾਹ ਚੱਲਦੇ ਆ ਰਹੇ ਸਨ ਅਤੇ ਇੱਕ ਇੱਕ ਕਰਕੇ ਅਖੰਡ ਪਾਠਾਂ ਦੀ ਆਰੰਭਤਾ ਤੇ ਸਮਾਪਤੀ ਦੇ ਭੋਗ ਪਾਏ ਜਾਂਦੇ ਸਨ। ਸੰਗਤਾਂ ਦੇ ਸਹਿਯੋਗ ਨਾਲ ਅਖੰਡ ਪਾਠਾਂ ਦੀ ਲੜੀ ਦੀ ਆਰੰਭਤਾ ਸ੍ਰੀ ਗੁਰਵਿੰਦਰ ਕੁਮਾਰ ਬਿੱਟੂ ਅਤੇ ਉਨ੍ਹਾਂ ਦੇ ਨਾਲ ਜੁੜੇ ਸੇਵਾਦਾਰਾਂ ਵੱਲੋ ਸ਼ੁਰੂ ਕਰਵਾਈ ਗਈ ਸੀ ਅਤੇ ਇਟਲੀ ਦੇ ਵੱਖ ਵੱਖ-ਵੱਖ ਹਿੱਸਿਆਂ ਵਿਚ ਵੱਸਦੇ ਪਰਿਵਾਰਾਂ ਵੱਲੋ ਆਖੰਡ ਪਾਠਾਂ ਦੀ ਸੇਵਾ ਲੈਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ।
ਪੜ੍ਹੋ ਇਹ ਅਹਿਮ ਖ਼ਬਰ-ਜਾਣੋ ਕਿਵੇਂ ਹੁੰਦੀ ਹੈ ਪੋਪ ਦੀ ਚੋਣ
ਯੂਰਪ ਦੇ ਇਤਿਹਾਸ ਵਿਚ ਪਹਿਲੀ ਵਾਰੀ ਹੋਇਆ ਹੈ ਕਿ ਜਦੋਂ ਇਟਲੀ ਦੇ ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ ਰੋਮ ਵਿਖੇ 101 ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਬਹੁਤ ਹੀ ਸਰਧਾਂ ਨਾਲ ਸੰਪੂਰਨਤਾ ਹੋਈ। ਭੋਗ ਉਪਰੰਤ ਭਾਈ ਸਰਬਜੀਤ ਸਿੰਘ ਮਾਣਕਪੁਰੀ ਅਤੇ ਭਾਈ ਗੁਰਮੀਤ ਸਿੰਘ ਗੁਰਦਾਸਪੁਰ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਨਾਲ ਗੁਰੂ ਜਸ ਸਰਵਣ ਕਰਵਾਇਆ ਗਿਆ। ਇਸ ਮੌਕੇ ਇਲਾਕੇ ਭਰ ਦੇ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਮੰਦਿਰ ਕਮੇਟੀ ਦੇ ਪ੍ਰਬੰਧਕ ਮੈਂਬਰਾਂ ਵੱਲੋਂ ਵਿਸ਼ੇਸ਼ ਤੌਰ 'ਤੇ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ ਤੇ ਸਾਝੀ ਵਾਲਤਾਂ ਦਾ ਸੰਦੇਸ਼ ਦਿੰਦਿਆਂ ਹੋਇਆਂ ਇਸ ਸਮਾਗਮ ਮੌਕੇ ਹਾਜ਼ਰੀਆਂ ਭਰੀਆਂ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋ ਇਸ ਸਮਾਗਮ ਵਿੱਚ ਦੂਰੋਂ ਨੇੜਿਓਂ ਪਹੁੰਚੀਆਂ ਸੰਗਤਾਂ ਨੂੰ ਜੀ ਆਇਆ ਆਖਿਆ ਤੇ ਧੰਨਵਾਦ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੇਵਾਦਾਰਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਸੰਗਤਾਂ ਲਈ ਲੰਗਰ ਅਤੁੱਟ ਵਰਤਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।