ਇਟਲੀ ਵਿਖੇ ਸ਼ਹੀਦ ਭਾਈ ਮਨੀ ਸਿੰਘ ਤੇ ਸ਼ਹੀਦ ਭਾਈ ਤਾਰੂ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਏ

08/04/2021 1:58:12 AM

ਰੋਮ (ਕੈਂਥ)-ਇਟਲੀ ’ਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਸਮੇਂ-ਸਮੇਂ ’ਤੇ ਉਪਰਾਲੇ ਕਰਦੀ ਆ ਰਹੀ ਸੰਸਥਾ ਕਲਤੂਰਾ ਸਿੱਖ ਇਟਲੀ ਦੀ ਸਮੁੱਚੀ ਜਥੇਬੰਦੀ ਵੱਲੋਂ ਸ਼ਹੀਦ ਭਾਈ ਮਨੀ ਸਿੰਘ ਜੀ, ਸ਼ਹੀਦ ਭਾਈ ਤਾਰੂ ਸਿੰਘ ਜੀ ਅਤੇ ਸਮੂਹ ਸ਼ਹੀਦਾਂ ਦੀ ਅਭੁੱਲ ਯਾਦ ਨੂੰ ਸਮਰਪਤਿ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਲੱਖੀ ਸ਼ਾਹ ਵਣਜਾਰਾ ਸਿੱਖ ਸੈਂਟਰ ਪੋਂਤੇਕੁਰੋਨੇ (ਅਲੇਸਾਂਦਰੀਆ) ਵਿਖੇ ਸਮਾਗਮ ਕਰਵਾਏ ਗਏ, ਜਿਸ ’ਚ ਭਾਈ ਸਤਪਾਲ ਸਿੰਘ ਚੌਹਾਨ ਅਤੇ ਕਲਤੂਰਾ ਸਿੱਖ ਇਟਲੀ ਦੀ ਸਮੁੱਚੀ ਟੀਮ ਵੱਲੋਂ ਸੁਖਮਨੀ ਸਾਹਿਬ ਜੀ ਦੇ ਦੋ ਪਾਠ ਕਰਵਾਏ ਗਏ।

ਇਹ ਵੀ ਪੜ੍ਹੋ : ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਦੇ ਮੈਟਰੋ ਸਟੇਸ਼ਨ ਨੇੜੇ ਚੱਲੀਆਂ ਗੋਲੀਆਂ, ਕਈ ਲੋਕ ਜ਼ਖ਼ਮੀ

ਇਸ ਦੌਰਾਨ ਭਾਈ ਤਜਿੰਦਰ ਸਿੰਘ ਅਤੇ ਭਾਈ ਰਜਿੰਦਰ ਸਿੰਘ ਪਟਿਆਲੇ ਵਾਲਿਆਂ ਨੇ ਕਥਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਨ੍ਹਾਂ ਸਮਾਗਮਾਂ ’ਚ ਸੰਗਤਾਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਸ਼ਹੀਦ ਸਿੰਘਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕਲਤੂਰਾ ਸਿੱਖ ਇਟਲੀ ਦੀ ਜਥੇਬੰਦੀ ਦੇ ਭਾਈ ਰਜਿੰਦਰ ਸਿੰਘ, ਸਿਮਰਜੀਤ ਸਿੰਘ, ਸੰਤੋਖ ਸਿੰਘ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਅਰਸ਼ਦੀਪ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।
 

Manoj

This news is Content Editor Manoj