ਕੈਨੇਡਾ ''ਚ ਕੋਵਿਡ-19 ਦੇ ਓਮੀਕਰੋਨ ਵੈਰੀਐਂਟ ਦੇ ਦੋ ਮਾਮਲਿਆਂ ਦੀ ਪੁਸ਼ਟੀ

Monday, Nov 29, 2021 - 10:12 AM (IST)

ਟੋਰਾਂਟੋ (ਯੂ.ਐਨ.ਆਈ.): ਕੈਨੇਡਾ ਦੇ ਓਂਟਾਰੀਓ ਸੂਬੇ ਦੀ ਸਰਕਾਰ ਨੇ ਕੋਰੋਨਾ ਵਾਇਰਸ ਸਟ੍ਰੇਨ ਓਮੀਕਰੋਨ ਵਾਇਰਸ ਦੇ ਦੋ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਉਪ ਪ੍ਰਧਾਨ ਮੰਤਰੀ ਅਤੇ ਸਿਹਤ ਮੰਤਰੀ ਕ੍ਰਿਸਟੀਨ ਇਲੀਅਟ ਅਤੇ ਮੁੱਖ ਮੈਡੀਕਲ ਅਫਸਰ ਡਾਕਟਰ ਕੀਰਨ ਮੂਰ ਨੇ ਐਤਵਾਰ ਨੂੰ ਇੱਕ ਬਿਆਨ ਵਿੱਚ ਦੱਸਿਆ ਕਿ ਅੱਜ, ਓਂਟਾਰੀਓ ਸੂਬੇ ਨੇ ਓਟਾਵਾ ਵਿੱਚ ਕੋਵਿਡ-19 ਦੇ ਓਮੀਕਰੋਨ ਵੈਰੀਐਂਟ ਦੇ ਦੋ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਦੋਵਾਂ ਵਿੱਚੋਂ ਇੱਕ ਉਨ੍ਹਾਂ ਵਿਅਕਤੀਆਂ ਵਿੱਚੋਂ ਸੀ, ਜਿਸ ਨੇ ਹਾਲ ਹੀ ਵਿੱਚ ਨਾਈਜੀਰੀਆ ਦੀ ਯਾਤਰਾ ਕੀਤੀ ਸੀ। ਓਟਾਵਾ ਪਬਲਿਕ ਹੈਲਥ ਕੇਸ ਅਤੇ ਸੰਪਰਕ ਪ੍ਰਬੰਧਨ ਇਹਨਾਂ ਮਾਮਲਿਆਂ ਦੀ ਜਾਂਚ ਕਰ ਰਿਹਾ ਹੈ ਅਤੇ ਮਰੀਜ਼ ਆਈਸੋਲੇਸ਼ਨ ਵਿਚ ਹਨ। 

ਪੜ੍ਹੋ ਇਹ ਅਹਿਮ ਖਬਰ -ਯੂਕੇ 'ਚ ਦੁਕਾਨਾਂ ਅਤੇ ਜਨਤਕ ਆਵਾਜਾਈ 'ਚ ਮੁੜ ਮਾਸਕ ਦੀ ਵਰਤੋਂ ਹੋਈ ਜ਼ਰੂਰੀ

ਬਿਆਨ ਮੁਤਾਬਕ ਕੈਨੇਡਾ ਵਿੱਚ ਆਉਣ ਵਾਲੇ ਸਾਰੇ ਯਾਤਰੀਆਂ ਦੀ ਕੋਵਿਡ-19 ਜਾਂਚ ਕੀਤੀ ਜਾਵੇਗੀ, ਭਾਵੇਂ ਉਹ ਕਿਸੇ ਵੀ ਦੇਸ਼ ਤੋਂ ਆਏ ਹੋਣ। ਕੈਨੇਡਾ ਨੇ ਸ਼ੁੱਕਰਵਾਰ ਨੂੰ ਦੱਖਣੀ ਅਫਰੀਕੀ ਦੇਸ਼ਾਂ ਦੇ ਕੁਝ ਦੇਸ਼ਾਂ ਤੋਂ ਵਿਦੇਸ਼ੀ ਨਾਗਰਿਕਾਂ ਦੇ ਕੈਨੇਡਾ ਜਾਣ 'ਤੇ ਪਾਬੰਦੀ ਲਗਾ ਦਿੱਤੀ ਹੈ। ਓਂਟਾਰੀਓ ਸਰਕਾਰ ਨੇ ਕਿਹਾ ਕਿ Omicron ਵੈਰੀਐਂਟ ਖ਼ਿਲਾਫ਼ ਸਭ ਤੋਂ ਵਧੀਆ ਬਚਾਅ ਇਸ ਨੂੰ ਸਾਡੀ ਸਰਹੱਦ 'ਤੇ ਹੀ ਰੋਕ ਦੇਣਾ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News