ਕਾਂਗੋ ''ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ ''ਤੇ ਪ੍ਰਸ਼ਾਸਨ

Monday, Jun 01, 2026 - 04:26 PM (IST)

ਕਾਂਗੋ ''ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ ''ਤੇ ਪ੍ਰਸ਼ਾਸਨ

ਇੰਟਰਨੈਸ਼ਨਲ ਡੈਸਕ- ਅਫ਼ਰੀਕੀ ਦੇਸ਼ ਕਾਂਗੋ 'ਚ 'ਇਬੋਲਾ' ਵਾਇਰਸ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਕਾਂਗੋ ਦੇ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿੱਚ ਇਬੋਲਾ ਦੇ ਘੱਟੋ-ਘੱਟ 282 ਪੁਸ਼ਟੀ ਕੀਤੇ ਮਾਮਲੇ ਸਾਹਮਣੇ ਆ ਚੁੱਕੇ ਹਨ। ਸਿਹਤ ਮਾਹਿਰਾਂ ਲਈ ਸਭ ਤੋਂ ਵੱਡੀ ਚਿੰਤਾ ਦੀ ਗੱਲ ਇਹ ਹੈ ਕਿ ਇਬੋਲਾ ਦੇ ਇਸ ਮੌਜੂਦਾ ਵੈਰੀਐਂਟ ਦਾ ਹਾਲੇ ਤੱਕ ਦੁਨੀਆ ਵਿੱਚ ਕੋਈ ਪੱਕਾ ਇਲਾਜ ਜਾਂ ਵੈਕਸੀਨ ਉਪਲਬਧ ਨਹੀਂ ਹੈ।

ਸਿਹਤ ਮੰਤਰਾਲੇ ਮੁਤਾਬਕ, ਇਬੋਲਾ ਦੀ ਇਹ ਤਾਜ਼ਾ ਲਹਿਰ ਕਾਂਗੋ ਦੇ ਇਤੁਰੀ ਪ੍ਰਾਂਤ ਤੋਂ ਸ਼ੁਰੂ ਹੋਈ ਸੀ, ਜੋ ਹੁਣ ਇਸ ਦਾ ਮੁੱਖ ਕੇਂਦਰ ਬਣ ਚੁੱਕਾ ਹੈ। ਕੁੱਲ 282 ਮਾਮਲਿਆਂ ਵਿੱਚੋਂ ਇਕੱਲੇ ਇਤੁਰੀ ਪ੍ਰਾਂਤ ਵਿੱਚ ਹੀ 264 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ, ਦੇਸ਼ ਵਿੱਚ ਇਬੋਲਾ ਦੇ 'ਬੁੰਡੀਬੁਗਯੋ ਵਾਇਰਸ' ਵੈਰੀਐਂਟ ਦੇ 1,000 ਤੋਂ ਵੱਧ ਸ਼ੱਕੀ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸਿਹਤ ਵਿਭਾਗ ਹਾਈ ਅਲਰਟ 'ਤੇ ਹੈ।

ਇਹ ਵੀ ਪੜ੍ਹੋ- ''ਅਖ਼ੀਰ 'ਚ ਸਭ ਠੀਕ ਹੋ ਜਾਵੇਗਾ..!'' ਇਰਾਨ 'ਤੇ ਮੁੜ ਹਮਲੇ ਮਗਰੋਂ ਟਰੰਪ ਦਾ ਵੱਡਾ ਬਿਆਨ

ਸਰਕਾਰੀ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਸ ਬਿਮਾਰੀ ਦੇ ਫੈਲਣ ਦੀ ਮੁੱਖ ਵਜ੍ਹਾ ਮਰੀਜ਼ਾਂ ਦੇ ਆਪਸੀ ਸੰਪਰਕ ਵਿੱਚ ਆਉਣਾ ਹੈ। 45 ਫ਼ੀਸਦੀ ਸੰਕਰਮਣ ਉਨ੍ਹਾਂ ਲੋਕਾਂ ਵਿੱਚ ਦੇਖਿਆ ਗਿਆ ਹੈ, ਜੋ ਪਹਿਲਾਂ ਤੋਂ ਬਿਮਾਰ ਵਿਅਕਤੀਆਂ ਦੇ ਸਿੱਧੇ ਸੰਪਰਕ ਵਿੱਚ ਆਏ ਸਨ। ਮੌਜੂਦਾ ਸਮੇਂ 220 ਹੋਰ ਸ਼ੱਕੀ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਕਾਂਗੋ ਦੇ ਸਿਹਤ ਮੰਤਰਾਲੇ ਅਨੁਸਾਰ, ਕਿਉਂਕਿ ਇਸ ਵਾਇਰਸ ਦਾ ਕੋਈ ਪੱਕਾ ਇਲਾਜ ਜਾਂ ਟੀਕਾ ਨਹੀਂ ਹੈ, ਇਸ ਲਈ ਇਸ ਸਮੇਂ ਸਭ ਤੋਂ ਵੱਡੀ ਚੁਣੌਤੀ ਇਨਫੈਕਸ਼ਨ ਦੀ ਰੋਕਥਾਮ ਕਰਨਾ ਹੈ। ਸਥਾਨਕ ਪ੍ਰਸ਼ਾਸਨ ਅਤੇ ਵਿਸ਼ਵ ਸਿਹਤ ਸੰਗਠਨ (WHO) ਦੀਆਂ ਟੀਮਾਂ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਆਈਸੋਲੇਟ ਕਰਨ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਵਿੱਚ ਜੁਟੀਆਂ ਹੋਈਆਂ ਹਨ।

ਇਹ ਵੀ ਪੜ੍ਹੋ- ਇਬੋਲਾ ਇਨਫੈਕਟਿਡ ਲੋਕਾਂ ਨੂੰ ਦੇਸ਼ 'ਚ ਵੜਨ ਨਹੀਂ ਦੇਵੇਗਾ ਅਮਰੀਕਾ ! ਇਸ ਦੇਸ਼ 'ਚ ਬਣਾ ਰਿਹੈ 'ਸੈਂਟਰ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News