ਰੂਸ ਦਾ ਮੁੜ ਰਾਸ਼ਟਰਪਤੀ ਚੁਣੇ ਜਾਣ ''ਤੇ ਸ਼ੀ ਜਿਨਪਿੰਗ ਨੇ ਵਲਾਦੀਮੀਰ ਪੁਤਿਨ ਨੂੰ ਦਿੱਤੀ ਵਧਾਈ
Monday, Mar 18, 2024 - 07:45 PM (IST)
ਬੀਜਿੰਗ (ਭਾਸ਼ਾ)- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਰੂਸ ਦੇ ਰਾਸ਼ਟਰਪਤੀ ਦੇ ਤੌਰ ਉੱਤੇ ਵਲਾਦੀਮੀਰ ਪੁਤਿਨ ਦੇ ਦੁਬਾਰਾ ਚੁਣੇ ਜਾਣ ਉੱਤੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਜਿੱਤ ਰੂਸ ਦੇ ਲੋਕਾਂ ਦੇ ਉਨ੍ਹਾਂ ਪ੍ਰਤੀ ਸਮਰਥਨ ਨੂੰ ਦਰਸਾਉਂਦੀ ਹੈ। ਉਨ੍ਹਾਂ ਦਾ ਦੇਸ਼ ਰੂਸ ਨਾਲ ਆਪਣੇ ਰਣਨੀਤਕ ਸਬੰਧਾਂ ਨੂੰ ਹੋਰ ਵਧਾਉਣ ਲਈ ਤਿਆਰ ਹੈ। ਸ਼ੀ ਨੇ ਵਧਾਈ ਸੰਦੇਸ਼ ਵਿਚ ਕਿਹਾ ਕਿ ਹਾਲ ਹੀ ਸਾਲਾਂ ਵਿਚ ਰੂਸ ਦੇ ਲੋਕਾਂ ਦਰਮਿਆਨ ਏਕਤਾ ਵਧੀ ਹੈ, ਚੁਣੌਤੀਆਂ ਦਾ ਬਾਖ਼ੂਬੀ ਨਾਲ ਸਾਹਮਣਾ ਕੀਤਾ ਹੈ ਅਤੇ ਦੇਸ਼ ਦੇ ਵਿਕਾਸ ਅਤੇ ਪੁਨਰ ਸੁਰਜੀਤ ਦੀ ਦਿਸ਼ਾ ਵਿਚ ਲਗਾਤਾਰ ਤਰੱਕੀ ਕੀਤੀ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਨੇ ਅਫਗਾਨਿਸਤਾਨ ਦੇ ਅੰਦਰੂਨੀ ਇਲਾਕਿਆਂ 'ਚ ਕੀਤੇ ਹਵਾਈ ਹਮਲੇ, 8 ਲੋਕਾਂ ਦੀ ਮੌਤ
ਇੱਥੋਂ ਦੀਆਂ ਸਰਕਾਰੀ ਮੀਡੀਆ ਦੀਆਂ ਖ਼ਬਰਾਂ ਮੁਤਾਬਕ ਸ਼ੀ ਨੇ ਕਿਹਾ ਕਿ ਰਾਸ਼ਟਰਪਤੀ ਦੇ ਰੂਪ ਵਿਚ ਪੁਤਿਨ ਦਾ ਦੁਬਾਰਾ ਚੁਣਿਆ ਜਾਣਾ ਉਨ੍ਹਾਂ ਪ੍ਰਤੀ ਰੂਸ ਦੇ ਲੋਕਾਂ ਦੇ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੁਤਿਨ ਦੀ ਅਗਵਾਈ ਵਿਚ ਰੂਸ ਨਿਸ਼ਚਿਤ ਰੂਪ ਨਾਲ ਦੇਸ਼ ਦੇ ਵਿਕਾਸ ਅਤੇ ਨਿਰਮਾਣ ਵਿਚ ਨਵੀਆਂ-ਨਵੀਆਂ ਪ੍ਰਾਪਤੀਆਂ ਹਾਸਲ ਕਰੇਗਾ। ਚੀਨ ਦੇ ਰਾਸ਼ਟਰਪਤੀ ਨੇ ਕਿਹਾ ਕਿ ਚੀਨ ਦੋਵਾਂ ਦੇਸ਼ਾਂ ਅਤੇ ਉਨ੍ਹਾਂ ਦੇ ਲੋਕਾਂ ਦੇ ਹਿੱਤਾਂ ਅਤੇ ਲਾਭਾਂ ਦੀ ਖਾਤਿਰ ਰੂਸ ਨਾਲ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਜਾਰੀ ਰੱਖਣ, ਉਸ ਨੂੰ ਹੋਰ ਮਜ਼ਬੂਤ ਕਰਨ ਅਤੇ ਉਤਸ਼ਾਹਤ ਕਰਨ ਲਈ ਤਿਆਰ ਹੈ।
ਇਹ ਵੀ ਪੜ੍ਹੋ: ਘਰ ਦੀ ਛੱਤ ਡਿੱਗਣ ਕਾਰਨ 2 ਬੱਚਿਆਂ ਸਣੇ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।