ਇਟਲੀ ਵਿਖੇ 31 ਨੂੰ ਮਨਾਇਆ ਜਾਵੇਗਾ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ

Wednesday, Oct 27, 2021 - 08:49 PM (IST)

ਇਟਲੀ ਵਿਖੇ 31 ਨੂੰ ਮਨਾਇਆ ਜਾਵੇਗਾ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ

ਰੋਮ/ਇਟਲੀ (ਕੈਂਥ)-ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 31 ਅਕਤੂਬਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਅਤੇ ਬਾਬਾ ਜੀਵਨ ਸਿੰਘ ਦਾ ਆਗਮਨ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 29 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 31 ਅਕਤੂਬਰ ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ । ਉਪਰੰਤ ਗੁਰੂਘਰ ਦੇ ਹਜ਼ੂਰੀ ਕੀਰਤਨੀਏਂ ਜਥੇ ਵੱਲੋਂ ਗੁਰੂਦੁਆਰਾ ਸਾਹਿਬ ਵਿਖੇ ਇਕੱਤਰ ਹੋਈਆਂ ਸੰਗਤਾਂ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀਆਂ ਭਰ ਕੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ । ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।


author

Manoj

Content Editor

Related News