ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੇ ਪ੍ਰਧਾਨ ਵੱਲੋਂ ਪੰਜਾਬ ਪ੍ਰਧਾਨ ਨਾਲ ਮੁਲਾਕਾਤ
Saturday, Oct 31, 2026 - 08:32 PM (IST)
ਮਿਲਾਨ ਇਟਲੀ (ਸਾਬੀ ਚੀਨੀਆ): ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੇ ਪ੍ਰਧਾਨ ਬਲਵਿੰਦਰ ਸਿੰਘ ਸੈਣੀ ਪੰਜਾਬ ਦੌਰੇ ’ਤੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਜੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ ਗਈ ਅਤੇ ਇਸ ਮੌਕੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਖਾਸ ਤੌਰ ’ਤੇ ਪ੍ਰਵਾਸੀ ਭਾਰਤੀਆਂ (NRI) ਲਈ ਇੱਕ ਪ੍ਰਭਾਵਸ਼ਾਲੀ ਅਤੇ ਵਿਹਾਰਕ ਮੈਨੀਫੈਸਟੋ ਤਿਆਰ ਕਰਨ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ, ਤਾਂ ਜੋ ਪੰਜਾਬ ਨਾਲ ਜੁੜੇ NRI ਭਰਾਵਾਂ-ਭੈਣਾਂ ਲਈ ਸਰਕਾਰੀ ਕੰਮ, ਜਾਇਦਾਦੀ ਮਾਮਲੇ, ਨਿਵੇਸ਼, ਕਾਨੂੰਨੀ ਸਹਾਇਤਾ ਅਤੇ ਹੋਰ ਜ਼ਰੂਰੀ ਸੇਵਾਵਾਂ ਸੌਖੀਆਂ, ਪਾਰਦਰਸ਼ੀ ਅਤੇ ਸਮੇਂਬੱਧ ਬਣਾਈਆਂ ਜਾ ਸਕਣ। ਇਸ ਮੌਕੇ ਪ੍ਰਗਟ ਸਿੰਘ ਜੀ ਨੇ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਸਰਕਾਰ ਬਣਨ ਤੇ ਫੋਰੀ ਤੌਰ ਤੇ ਐਨ ਆਰ ਆਈ ਵੀਰਾਂ ਲਈ ਸਪੈਸ਼ਲ ਕਾਨੂੰਨ ਬਣਾਇਆ ਜਾਵੇਗਾ ਇਸ ਮੌਕੇ ਤੇ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਨਾਗਰਾ ਸੁਖਵਿੰਦਰ ਸਿੰਘ ਭਿੱਲੀ ਮੌਜੂਦਾ ਸਨ।
