ਪਾਕਿਸਤਾਨ : ਇਮਰਾਨ ਖ਼ਿਲਾਫ਼ ਮਾਣਹਾਨੀ ਦਾ ਕੇਸ ਖਾਰਿਜ

05/26/2022 4:38:06 PM

ਇਸਲਾਮਾਬਾਦ (ਵਾਰਤਾ): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਸਰਕਾਰ ਨੇ ਵੀਰਵਾਰ ਨੂੰ 'ਆਜ਼ਾਦੀ ਮਾਰਚ' ਦੌਰਾਨ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਰੁੱਧ ਸੁਪਰੀਮ ਕੋਰਟ ਵਿਚ ਅਦਾਲਤ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ, ਜਿਸ ਨੂੰ ਹੁਣ ਅਦਾਲਤ ਨੇ ਰੱਦ ਕਰ ਦਿੱਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਨੇ ਇਸਲਾਮਾਬਾਦ ਦੇ ਪਾਬੰਦੀਸ਼ੁਦਾ ਰੈੱਡ ਜ਼ੋਨ ਦੇ ਡੀ-ਚੌਕ 'ਤੇ ਰੈਲੀ ਦਾ ਐਲਾਨ ਕਰਕੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਖੁੱਲ੍ਹ ਕੇ ਉਲੰਘਣਾ ਕੀਤੀ। ਇਸ ਦੇ ਮੱਦੇਨਜ਼ਰ ਪਾਕਿਸਤਾਨ ਸਰਕਾਰ ਨੇ ਵੀਰਵਾਰ ਨੂੰ ਪਾਰਟੀ ਪ੍ਰਧਾਨ ਇਮਰਾਨ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। 

ਪੜ੍ਹੋ ਇਹ ਅਹਿਮ ਖ਼ਬਰ- ਇਮਰਾਨ ਨੇ ਪਾਕਿਸਤਾਨ ਸਰਕਾਰ ਨੂੰ ਨਵੀਆਂ ਚੋਣਾਂ ਦਾ ਐਲਾਨ ਕਰਨ ਲਈ ਛੇ ਦਿਨ ਦਾ ਦਿੱਤਾ ਸਮਾਂ 

ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਸੁਪਰੀਮ ਕੋਰਟ ਨੇ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਇਸ ਮਾਮਲੇ ਦੀ ਸੁਣਵਾਈ ਲਈ ਵੱਡੀ ਬੈਂਚ ਦਾ ਗਠਨ ਕੀਤਾ। ਬੁੱਧਵਾਰ ਨੂੰ, ਸਿਖਰਲੀ ਅਦਾਲਤ ਨੇ ਸਰਕਾਰ ਨੂੰ ਨਿਰਦੇਸ਼ ਦਿੱਤਾ ਸੀ ਕਿ ਜਨਤਕ ਸਮਾਰੋਹ ਆਯੋਜਿਤ ਕਰਨ ਲਈ ਰਾਜਧਾਨੀ ਦੇ H-9 ਅਤੇ G-9 ਖੇਤਰਾਂ ਦੇ ਵਿਚਕਾਰ ਕੁਝ ਹਿੱਸਾ ਮੁਹੱਈਆ ਕਰਵਾਇਆ ਜਾਵੇ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਇਹ ਫ਼ੈਸਲਾ ਇਸਲਾਮਾਬਾਦ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ‘ਆਜ਼ਾਦੀ ਮਾਰਚ’ ਨੂੰ ਰੋਕਣ ਲਈ ਸੜਕਾਂ ਜਾਮ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤਾ ਗਿਆ।

ਪੜ੍ਹੋ ਇਹ ਅਹਿਮ ਖ਼ਬਰ - ਅਜੀਬ ਮਾਮਲਾ! ਭੇਡ ਨੂੰ ਔਰਤ ਦੇ ਕਤਲ 'ਚ ਸੁਣਾਈ ਗਈ 3 ਸਾਲ ਦੀ ਸਜ਼ਾ

Vandana

This news is Content Editor Vandana