ਪਾਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਖ਼ਿਲਾਫ਼ ਮਾਣਹਾਨੀ ਪਟੀਸ਼ਨ ਦਾਇਰ
Tuesday, Jul 29, 2025 - 02:43 AM (IST)

ਇਸਲਾਮਾਬਾਦ - ਪਾਕਿਸਤਾਨ ਦੇ ਇਕ ਸਾਬਕਾ ਚੀਫ਼ ਜਸਟਿਸ ਨੇ ਸੁਪਰੀਮ ਕੋਰਟ ਦੇ ਇਕ ਫੈਸਲੇ ਨੂੰ ਲਾਗੂ ਕਰਨ ਵਿਚ ਕਥਿਤ ਤੌਰ ’ਤੇ ਅਸਫਲ ਰਹਿਣ ਲਈ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਖ਼ਿਲਾਫ਼ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਹੈ। ਸਾਬਕਾ ਚੀਫ਼ ਜਸਟਿਸ ਜਵਾਦ ਐੱਸ. ਖਵਾਜਾ ਨੇ ਆਪਣੀ ਪਟੀਸ਼ਨ ’ਚ ਕਿਹਾ ਕਿ ਸੁਪਰੀਮ ਕੋਰਟ ਨੇ ਫੌਜੀ ਅਦਾਲਤਾਂ ਵੱਲੋਂ ਨਾਗਰਿਕਾਂ ਦੇ ਖਿਲਾਫ ਮੁਕੱਦਮਾ ਚਲਾਉਣ ਦਾ 7 ਮਈ ਨੂੰ ਐਲਾਨ ਕਰਦੇ ਹੋਏ ਸੰਘੀ ਸਰਕਾਰ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ 45 ਦਿਨਾਂ ਦੇ ਅੰਦਰ ਕਾਨੂੰਨ ’ਚ ਸੋਧ ਕਰੇ ਜਾਂ ਕਾਨੂੰਨ ਬਣਾਏ ਤਾਂ ਜੋ ਫੌਜੀ ਅਦਾਲਤਾਂ ਵੱਲੋਂ ਦੋਸ਼ੀ ਠਹਿਰਾਏ ਗਏ ਨਾਗਰਿਕਾਂ ਨੂੰ ਹਾਈ ਕੋਰਟ ਵਿਚ ਅਪੀਲ ਕਰਨ ਦਾ ਅਧਿਕਾਰ ਮਿਲ ਸਕੇ।