ਕੈਨੇਡਾ ਦੀ ਪਾਰਲੀਮੈਂਟ ''ਚ ਭਾਰਤ ਵਿਰੋਧੀ ਮਤਾ ਪੇਸ਼, ਦੋਵਾਂ ਦੇਸ਼ਾਂ ਦੇ ਸਬੰਧ ਹੋ ਸਕਦੇ ਨੇ ਹੋਰ ਖ਼ਰਾਬ

04/04/2024 10:28:13 AM

ਓਟਾਵਾ: ਕੈਨੇਡਾ ਦੇ ਇੱਕ ਸੰਸਦ ਮੈਂਬਰ ਨੇ ਇੱਕ ਨਿੱਜੀ ਮਤਾ ਪੇਸ਼ ਕੀਤਾ ਹੈ, ਜਿਸ ਤਹਿਤ ਇਹ ਦੋਸ਼ ਲਾਇਆ ਗਿਆ ਹੈ ਕਿ ਭਾਰਤ ਉਥੋਂ ਦੇ ਸਿਸਟਮ ਵਿੱਚ ਦਖ਼ਲਅੰਦਾਜ਼ੀ ਕਰ ਰਿਹਾ ਹੈ। ਇਹ ਪ੍ਰਸਤਾਵ ਪੀ.ਐੱਮ. ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਸੁੱਖ ਧਾਲੀਵਾਲ ਨੇ ਪਾਰਲੀਮੈਂਟ 'ਚ ਪੇਸ਼ ਕੀਤਾ ਹੈ ਅਤੇ ਇਸ ਕਾਰਨ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਹੋਰ ਖ਼ਰਾਬ ਹੋ ਸਕਦੇ ਹਨ। ਇਹ ਪ੍ਰਸਤਾਵ 12 ਫਰਵਰੀ ਨੂੰ ਪਾਰਲੀਮੈਂਟ 'ਚ ਪੇਸ਼ ਕੀਤਾ ਗਿਆ ਸੀ, ਜਿਸ ਨੂੰ 6 ਹੋਰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰਾਂ ਨੇ ਸਮਰਥਨ ਦਿੱਤਾ ਹੈ। ਇਸ ਮਤੇ ਵਿਚ ਕਿਹਾ ਗਿਆ ਹੈ, 'ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦਾ ਦੇਸ਼ ਅੰਦਰ ਇਕ ਧਾਰਮਿਕ ਸਥਾਨ 'ਤੇ ਕਤਲ ਕੀਤਾ ਗਿਆ ਸੀ। ਇਸ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦਾ ਹੱਥ ਹੋਣ ਦੀ ਗੱਲ ਸਾਹਮਣੇ ਆਈ ਸੀ।'

ਇਹ ਵੀ ਪੜ੍ਹੋ: ਤਾਈਵਾਨ ’ਚ 25 ਸਾਲਾਂ ’ਚ ਸਭ ਤੋਂ ਤੇਜ਼ ਭੂਚਾਲ, 9 ਲੋਕਾਂ ਦੀ ਮੌਤ, 45 ਡਿਗਰੀ ਤੱਕ ਝੁਕੀਆਂ ਇਮਾਰਤਾਂ

ਮਤੇ ਵਿੱਚ ਅੱਗੇ ਕਿਹਾ ਗਿਆ ਹੈ, 'ਇਹ ਉਦਾਹਰਨਾਂ ਦਰਸਾਉਂਦੀਆਂ ਹਨ ਕਿ ਕੈਨੇਡਾ ਵਿੱਚ ਦੂਜੇ ਦੇਸ਼ਾਂ ਵੱਲੋਂ ਧਮਕੀਆਂ ਅਤੇ ਦਖਲ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਾਰਤ, ਚੀਨ, ਰੂਸ, ਈਰਾਨ ਅਤੇ ਕੁਝ ਹੋਰ ਦੇਸ਼ ਅਜਿਹਾ ਕਰ ਰਹੇ ਹਨ।' ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦਾ 18 ਜੂਨ 2023 ਨੂੰ ਕੈਨੇਡਾ ਦੇ ਸਰੀ 'ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ ਗੁਰਦੁਆਰੇ ਦੀ ਪਾਰਕਿੰਗ ਵਿੱਚ ਵਾਪਰੀ ਸੀ। ਇਸ ਮਾਮਲੇ 'ਚ ਜਸਟਿਨ ਟਰੂਡੋ ਸਰਕਾਰ ਨੇ ਭਾਰਤ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਨਿੱਝਰ ਦਾ ਕਤਲ ਉਸ ਦੇ ਕਹਿਣ 'ਤੇ ਕੀਤਾ ਗਿਆ ਸੀ। ਉਥੇ ਹੀ ਭਾਰਤ ਨੇ ਅਜਿਹੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਕੈਨੇਡਾ ਤੋਂ ਸਬੂਤਾਂ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: 1 ਮਹੀਨੇ ਅੰਦਰ 3.5 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਆਬੂ ਧਾਬੀ 'ਚ ਬਣੇ ਪਹਿਲੇ ਹਿੰਦੂ ਮੰਦਰ ਦੇ ਕੀਤੇ ਦਰਸ਼ਨ

ਹੁਣ ਤੱਕ ਕੈਨੇਡਾ ਇਸ ਸਬੰਧੀ ਕੋਈ ਸਬੂਤ ਪੇਸ਼ ਨਹੀਂ ਕਰ ਸਕਿਆ ਹੈ ਅਤੇ ਦੇਸ਼-ਵਿਦੇਸ਼ ਵਿਚ ਇਸ ਦੀ ਆਲੋਚਨਾ ਹੋ ਰਹੀ ਹੈ। ਇੰਨਾ ਹੀ ਨਹੀਂ ਹੁਣ ਇਸ ਪ੍ਰਸਤਾਵ ਨੂੰ ਲੈ ਕੇ ਜਸਟਿਨ ਟਰੂਡੋ ਸਰਕਾਰ ਵੀ ਨਿਸ਼ਾਨੇ 'ਤੇ ਹੈ। ਕੈਨੇਡਾ ਵਿੱਚ ਸਰਗਰਮ ਕੈਨੇਡਾ ਇੰਡੀਆ ਫਾਊਂਡੇਸ਼ਨ ਦੀ ਤਰਫੋਂ ਇੱਕ ਪੱਤਰ ਲਿਖਿਆ ਗਿਆ ਹੈ। ਕਿਹਾ ਗਿਆ ਹੈ ਕਿ ਅਜਿਹਾ ਪ੍ਰਸਤਾਵ ਸਨਕੀ ਦਿਮਾਗਦੀ ਉਪਜ ਹੈ। ਇਸ ਤਹਿਤ ਇੱਕ ਵਿਸ਼ੇਸ਼ ਦੇਸ਼ ਅਤੇ ਹਿੰਦੂ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਜਿਹੇ ਦੋਸ਼ ਲਾਏ ਜਾ ਰਹੇ ਹਨ, ਜਿਨ੍ਹਾਂ ਦਾ ਨਾ ਤਾਂ ਕੋਈ ਸਬੂਤ ਹੈ ਅਤੇ ਨਾ ਹੀ ਉਹ ਸਾਬਤ ਹੋ ਸਕਦੇ ਹਨ। ਜੇਕਰ ਇਹ ਮਤਾ ਕੈਨੇਡੀਅਨ ਪਾਰਲੀਮੈਂਟ ਵੱਲੋਂ ਪਾਸ ਹੋ ਜਾਂਦਾ ਹੈ ਤਾਂ ਦੋਵਾਂ ਦੇਸ਼ਾਂ ਦੇ ਰਿਸ਼ਤੇ ਹੋਰ ਖ਼ਰਾਬ ਹੋ ਜਾਣਗੇ।

ਇਹ ਵੀ ਪੜ੍ਹੋ: ਦਰਦਨਾਕ: ਘਰ 'ਚ ਅੱਗ ਲੱਗਣ ਕਾਰਨ ਇਕੋ ਪਰਿਵਾਰ ਦੇ 2 ਬੱਚਿਆਂ ਸਣੇ 7 ਜੀਆਂ ਦੀ ਮੌਤ

ਇੰਨਾ ਹੀ ਨਹੀਂ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਚੰਦਰ ਆਰੀਆ ਨੇ ਇਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ ਹੈ। ਸਾਡੀ ਨਿਆਂ ਪ੍ਰਣਾਲੀ ਵਿੱਚ ਵੀ ਕੋਈ ਦੋਸ਼ ਤੈਅ ਨਹੀਂ ਕੀਤੇ ਗਏ ਹਨ। ਫਿਰ ਵੀ ਅਜਿਹੇ ਦੋਸ਼ ਲਾਉਣ ਅਤੇ ਮਤਾ ਪਾਸ ਕਰਨ ਨਾਲ ਸੰਕਟ ਪੈਦਾ ਹੋ ਜਾਵੇਗਾ। ਇਸ ਨਾਲ ਭਾਰਤ ਦੇ ਨਾਲ ਰਿਸ਼ਤੇ ਵਿਗੜ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮਤੇ ਦੇ ਪਾਸ ਹੋਣ ਨਾਲ ਭਾਰਤ ਅਤੇ ਹਿੰਦੂ ਵਿਰੋਧੀ ਮੁਹਿੰਮ ਨੂੰ ਬਲ ਮਿਲੇਗਾ, ਜਿਸ ਨੂੰ ਕੁਝ ਲੋਕਾਂ ਵੱਲੋਂ ਫੰਡਿੰਗ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News