ਅਮਰੀਕਾ ਕਹੇ ਕਿ ਚੀਨ ਦਲਾਈ ਲਾਮਾ ਨਾਲ ਬਿਨਾਂ ਸ਼ਰਤ ਕਰੇ ਗੱਲਬਾਤ : ਪੋਂਪਿਓ

06/13/2018 1:18:38 PM

ਵਾਸ਼ਿੰਗਟਨ (ਭਾਸ਼ਾ)— ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਚੀਨ ਜਾਣ ਤੋਂ ਪਹਿਲਾਂ ਬੁੱਧਵਾਰ ਨੂੰ ਸੰਸਦੀ ਮੈਂਬਰਾਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਅਮਰੀਕਾ ਨੂੰ ਜਨਤਕ ਤੌਰ 'ਤੇ ਇਹ ਕਹਿਣਾ ਚਾਹੀਦਾ ਹੈ ਕਿ ਚੀਨ ਨੂੰ ਦਲਾਈ ਲਾਮਾ ਜਾਂ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਬਿਨਾਂ ਕਿਸੇ ਸ਼ਰਤ ਦੇ ਅਰਥਪੂਰਣ ਅਤੇ ਸਿੱਧੀ ਗੱਲਬਾਤ ਕਰਨੀ ਚਾਹੀਦੀ ਹੈ। ਪੋਂਪਿਓ ਕੱਲ ਬੀਜਿੰਗ ਜਾਣ ਵਾਲੇ ਹਨ। ਅਮਰੀਕਾ ਦੇ ਵਿਦੇਸ਼ੀ ਮਾਮਲਿਆਂ ਦੇ ਸੈਨੇਟ ਕਮੇਟੀ ਦੇ ਮੈਂਬਰਾਂ ਵੱਲੋਂ ਲਿਖਤੀ ਪ੍ਰਸ਼ਨਾਂ ਦੇ ਜਵਾਬ ਵਿਚ ਪੋਂਪਿਓ ਨੇ ਕਿਹਾ ਕਿ ਚੀਨ ਦੇ ਅਧਿਕਾਰੀਆਂ ਨਾਲ ਆਪਣੀ ਗੱਲਬਾਤ ਵਿਚ ਉਹ ਤਿੱਬਤੀ ਲੋਕਾਂ ਲਈ ਧਰਮ ਅਤੇ ਵਿਸ਼ਵਾਸ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਖਾਤਰ ਦਬਾਅ ਬਨਾਉਣ ਲਈ ਵਚਨਬੱਧ ਹਨ। ਉਨ੍ਹਾਂ ਨੇ ਕਿਹਾ ਕਿ ਤਿੱਬਤ ਦੇ ਸਿਆਸੀ ਕੈਦੀਆਂ ਦੀ ਰਿਹਾਈ ਦੀ ਵੀ ਉਹ ਵਕਾਲਤ ਕਰਨਗੇ। ਵਿਦੇਸ਼ ਮੰਤਰਾਲੇ ਦੇ ਬੁਲਾਰਾ ਗੇਂਗ ਸ਼ੁਆਂਗ ਨੇ ਬੁੱਧਵਾਰ ਨੂੰ ਕਿਹਾ ਕਿ ਪੋਂਪਿਓ ਕੱਲ ਚੀਨ ਜਾਣਗੇ ਅਤੇ ਆਪਣੀ ਚੀਨੀ ਹਮਰੁਤਬਾ ਦੇ ਨਾਲ ਮੁੱਖ ਗਲੋਬਲ ਅਤੇ ਖੇਤਰੀ ਮੁੱਦਿਆਂ ਅਤੇ ਦੋ-ਪੱਖੀ ਸੰਬੰਧਾਂ ਤੇ ਵਿਚਾਰ ਵਟਾਂਦਰਾ ਕਰਨਗੇ।


Related News