ਸੀਰੀਆ ਦੇ ਮੁੱਦੇ ''ਤੇ ਮੈਕ੍ਰੋਨ ਅਤੇ ਟਰੰਪ ਨੇ ਕੀਤੀ ਗੱਲਬਾਤ

04/09/2018 2:02:15 PM

ਪੈਰਿਸ— ਫਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕ੍ਰੋਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੋਨ 'ਤੇ ਗੱਲ ਕਰਦੇ ਹੋਏ ਸਹਿਮਤੀ ਪ੍ਰਗਟ ਕੀਤੀ ਹੈ ਕਿ ਸੱਤ ਅਪ੍ਰੈਲ ਨੂੰ ਸੀਰੀਆ ਦੇ ਪੂਰਬੀ ਘੋਤਾ 'ਚ ਰਸਾਇਣਿਕ ਹਥਿਆਰਾਂ ਦੀ ਵਰਤੋਂ ਕੀਤੀ ਗਈ। ਫਰਾਂਸ ਦੇ ਰਾਸ਼ਟਰਪਤੀ ਦਫਤਰ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਕਿ ਰਸਾਇਣਕ ਹਥਿਆਰਾਂ ਦੀ ਵਰਤੋਂ ਦੀ ਪੁਸ਼ਟੀ ਕਰਨ ਵਾਲੀ ਜਾਣਕਾਰੀ ਅਤੇ ਵਿਸ਼ਲੇਸ਼ਣ ਨੂੰ ਉਹ ਇਕ -ਦੂਜੇ ਨਾਲ ਸਾਂਝਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਖੇਤਰ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਸਪੱਸ਼ਟ ਰੂਪ 'ਚ ਤੈਅ ਕੀਤਾ ਜਾਣਾ ਚਾਹੀਦਾ ਹੈ। ਬਿਆਨ 'ਚ ਇਹ ਵੀ ਕਿਹਾ ਗਿਆ ਕਿ ਦੋਹਾਂ ਨੇਤਾਵਾਂ ਨੇ ਆਪਣੀਆਂ ਟੀਮਾਂ ਨੂੰ ਆਉਣ ਵਾਲੇ ਦਿਨਾਂ 'ਚ ਜਾਣਕਾਰੀ ਦਾ ਆਦਾਨ-ਪ੍ਰਦਾਨ ਵਧੇਰੇ ਵਧਾਉਣ ਅਤੇ ਸੰਯੁਕਤ ਪ੍ਰੀਸ਼ਦ 'ਚ  ਹੋਣ ਵਾਲੀ ਐਮਰਜੈਂਸੀ ਬੈਠਕ 'ਚ ਆਪਣੀਆਂ ਕੋਸ਼ਿਸ਼ਾਂ 'ਚ ਤਾਲਮੇਲ ਕਰਨ ਦਾ ਹੁਕਮ ਦਿੱਤਾ। ਦੋਵੇਂ ਨੇਤਾ 48 ਘੰਟਿਆਂ ਦੇ ਅੰਦਰ ਫਿਰ ਤੋਂ ਇਸ ਵਿਸ਼ੇ 'ਤੇ ਚਰਚਾ ਕਰਨਗੇ।


Related News