ਕੋਰੋਨਾ : ਇਟਲੀ ''ਚ ਅੱਜ 727 ਲੋਕਾਂ ਦੀ ਮੌਤ ਤੇ ਪੂਰੇ ਯੂਰਪ ''ਚ 32,000 ਪਾਰ

04/01/2020 10:52:37 PM

ਰੋਮ - ਕੋਰੋਨਾਵਾਇਰਸ ਮਹਾਮਾਰੀ ਨੇ ਬੁਰੀ ਤਰ੍ਹਾਂ ਨਾਲ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ ਅਤੇ ਜਿਸ ਦਾ ਖਾਸਾ ਅਮਰੀਕਾ ਅਤੇ ਯੂਰਪ ਵਿਚ ਸਭ ਤੋਂ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ, ਜਿਥੇ ਬੀਤੇ ਕੁਝ ਦਿਨਾਂ ਤੋਂ ਮੌਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਥੇ ਹੀ ਇਟਲੀ ਵਿਚ ਅੱਜ ਨਵੇਂ ਅੰਕਡ਼ੇ ਸਾਹਮਣੇ ਆਉਣ ਤੋਂ ਬਾਅਦ ਇਥੇ 727 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ ਅਤੇ 4,782 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ਪਰ ਚੰਗੀ ਖਬਰ ਇਹ ਵੀ ਹੈ ਕਿ ਬੀਤੇ ਦਿਨਾਂ ਤੋਂ ਇਟਲੀ ਵਿਚ ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਦੀ ਗਿਣਤੀ ਵਿਚ ਵਾਧਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਹੁਣ ਤੱਕ ਪੂਰੇ ਇਟਲੀ ਵਿਚ 1,10,574 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 16,847 ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ 13,155 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ 4,035 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

PunjabKesari

ਇਟਲੀ ਬੀਤੇ ਕੁਝ ਹਫਤਿਆਂ ਤੋਂ ਵੱਡੀ ਗਿਣਤੀ ਵਿਚ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹਸਪਤਾਲਾਂ ਵਿਚ ਮਰੀਜ਼ਾਂ ਦਾ ਇਲਾਜ ਲਈ ਥਾਂ ਨਹੀਂ ਸੀ ਮਿਲ ਰਹੀ ਪਰ ਬਾਅਦ ਵਿਚ ਬੈੱਡ ਹਸਪਤਾਲਾਂ ਦੇ ਬਾਹਰ ਲਾ ਕੇ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਟਲੀ ਤੋਂ ਬਾਅਦ ਸਪੇਨ ਵਿਚ ਕੋਰੋਨਾ ਨੇ ਪੂਰਾ ਕਹਿਰ ਮਚਾਇਆ ਹੋਇਆ ਹੈ। ਜਿਸ ਕਾਰਨ ਹੁਣ ਤੱਕ ਇਥੇ 9,053 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1,02,136 ਲੋਕ ਪ੍ਰਭਾਵਿਤ ਪਾਏ ਗਏ ਹਨ, ਜਿਨ੍ਹਾਂ ਵਿਚੋਂ 22,647 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ। ਦੱਸ ਦਈਏ ਕਿ ਪੂਰੇ ਯੂਰਪ ਵਿਚ ਹੁਣ ਤੱਕ ਮੌਤਾਂ ਦਾ ਅੰਕਡ਼ਾ 32,610 ਹੋ ਗਿਆ ਹੈ ਅਤੇ 4,73,114 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਪਾਏ ਗਏ ਹਨ।

PunjabKesari


Khushdeep Jassi

Content Editor

Related News