ਫਰਾਂਸ ''ਚ ਕੋਰੋਨਾ ਦਾ ਨਵਾਂ ਸਟ੍ਰੇਨ ਮਿਲਣ ਨਾਲ ਦਹਿਸ਼ਤ
Saturday, Dec 26, 2020 - 08:13 AM (IST)
ਪੈਰਿਸ- ਫਰਾਂਸ ਵਿਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਸਿਹਤ ਮੰਤਰਾਲੇ ਦੇ ਹਵਾਲੇ ਤੋਂ ਦੇਰ ਸ਼ੁੱਕਰਵਾਰ ਨੂੰ ਆਪਣੀ ਰਿਪੋਰਟ ਵਿਚ ਦੱਸਿਆ ਕਿ ਬ੍ਰਿਟੇਨ ਨੇ ਹਾਲ ਹੀ ਵਿਚ ਵਾਪਸ ਪਰਤਿਆ ਇਕ ਵਿਅਕਤੀ ਵਾਇਰਸ ਦੇ ਨਵੇਂ ਸਟ੍ਰੇਨ ਨਾਲ ਪੀੜਤ ਪਾਇਆ ਗਿਆ ਹੈ।
ਇਹ ਵਿਅਕਤੀ ਟਿਊਰਸ ਸ਼ਹਿਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਵਿਚ ਵਾਇਰਸ ਦੇ ਲੱਛਣ ਦਿਖਾਈ ਨਹੀਂ ਦੇ ਰਹੇ ਅਤੇ ਮੌਜੂਦਾ ਸਮੇਂ ਵਿਚ ਉਸ ਨੂੰ ਇਕਾਂਤਵਾਸ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕੋਰੋਨਾ ਵਾਇਰਸ ਨਾਲੋਂ ਵੀ ਤੇਜ਼ ਵਾਇਰਸ ਹੈ ਤੇ ਬਹੁਤ ਜਲਦੀ ਨਾਲ ਫੈਲ ਰਿਹਾ ਹੈ।
ਇਹ ਵੀ ਪੜ੍ਹੋ- UK 'ਚ ਨਵੇਂ ਕੋਰੋਨਾ ਸਟ੍ਰੇਨ ਦੀ ਦਹਿਸ਼ਤ, USA ਨੇ ਲਾਈ ਇਹ ਪਾਬੰਦੀ
ਜ਼ਿਕਰਯੋਗ ਹੈ ਕਿ ਯੂ. ਕੇ. ਵਿਚ ਇਸ ਵਾਇਰਸ ਦਾ ਪਹਿਲਾ ਮਾਮਲਾ ਦੇਖਣ ਨੂੰ ਮਿਲਿਆ ਸੀ ਪਰ ਹੌਲੀ-ਹੌਲੀ ਕਈ ਦੇਸ਼ਾਂ ਵਿਚ ਇਸ ਦੇ ਮਾਮਲੇ ਮਿਲਣੇ ਸ਼ੁਰੂ ਹੋ ਗਏ ਹਨ। ਹਾਲਾਂਕਿ ਜਿਵੇਂ ਹੀ ਯੂ. ਕੇ. ਵਿਚ ਇਸ ਵਾਇਰਸ ਦੇ ਫੈਲਣ ਦੀ ਖ਼ਬਰ ਮਿਲੀ ਬਹੁਤ ਸਾਰੇ ਦੇਸ਼ਾਂ ਨੇ ਆਵਾਜਾਈ ਬੰਦ ਕਰ ਦਿੱਤੀ ਸੀ ਪਰ ਇਸ ਦੇ ਬਾਵਜੂਦ ਬਹੁਤ ਸਾਰੇ ਦੇਸ਼ਾਂ ਤੱਕ ਇਹ ਵਾਇਰਸ ਪੁੱਜ ਚੁੱਕਾ ਹੈ। ਹਾਲਾਂਕਿ ਦੱਖਣੀ ਅਫਰੀਕਾ ਵਿਚ ਵੀ ਅਜਿਹਾ ਇਕ ਮਾਮਲਾ ਦੇਖਣ ਨੂੰ ਮਿਲਿਆ ਸੀ ਪਰ ਉੱਥੋਂ ਦੇ ਮਾਹਰਾਂ ਨੇ ਦੱਸਿਆ ਕਿ ਉੱਥੇ ਮਿਲਿਆ ਵਾਇਰਸ ਯੂ. ਕੇ. ਵਿਚ ਫੈਲੇ ਵਾਇਰਸ ਨਾਲੋਂ ਵੱਖਰਾ ਹੈ।
ਕੀ ਕੋਰੋਨਾ ਦਾ ਨਵਾਂ ਸਟ੍ਰੇਨ ਖੜ੍ਹੀਆਂ ਕਰੇਗਾ ਹੋਰ ਮੁਸੀਬਤਾਂ? ਕੁਮੈਂਟ ਬਾਕਸ ਵਿਚ ਦਿਓ ਰਾਇ