ਕੋਰੋਨਾ ਦੇ ਮੱਦੇਨਜ਼ਰ ਵਾਸ਼ਿੰਗਟਨ ਡੀ. ਸੀ. ''ਚ 31 ਮਾਰਚ ਤੱਕ ਵਧੀ ਐਮਰਜੈਂਸੀ

Saturday, Dec 19, 2020 - 10:09 PM (IST)

ਵਾਸ਼ਿੰਗਟਨ- ਕੋਰੋਨਾ ਵਾਇਰਸ ਕਾਰਨ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ. ਸੀ. ਵਿਚ ਲਾਗੂ ਐਮਰਜੈਂਸੀ ਅਤੇ ਜਨਤਕ ਸਿਹਤ ਐਮਰਜੈਂਸੀ ਦੀ ਮਿਆਦ 31 ਮਾਰਚ ਤੱਕ ਵਧਾ ਦਿੱਤੀ ਗਈ ਹੈ। 

ਵਾਸ਼ਿੰਗਟਨ ਦੀ ਮੇਅਰ ਦੇ ਦਫ਼ਤਰ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦਫ਼ਤਰ ਨੇ ਕਿਹਾ ਕਿ ਅੱਜ ਮੇਅਰ ਮਿਊਰੀਅਲ ਬੋਊਜਰ ਨੇ ਬੁੱਧਵਾਰ ਤੋਂ ਵੀਰਵਾਰ ਤੱਕ ਅਤੇ 23 ਦਸੰਬਰ 2020 ਤੋਂ 15 ਜਨਵਰੀ 2021 ਤੱਕ ਜ਼ਿਲ੍ਹੇ ਵਿਚ ਵੱਖ-ਵੱਖ ਗਤੀਵਿਧੀਆਂ ਨੂੰ ਰੋਕਣ ਲਈ ਹੁਕਮ ਜਾਰੀ ਕੀਤਾ। 

ਇਸ ਦੇ ਇਲਾਵਾ ਵਾਸ਼ਿੰਗਟਨ ਡੀ. ਸੀ. ਦੇ ਐਮਰਜੈਂਸੀ ਅਤੇ ਜਨਤਕ ਸਿਹਤ ਐਮਰਜੈਂਸੀ ਦੀ ਸਥਿਤੀ ਦਾ 31 ਮਾਰਚ, 2021 ਤੱਕ ਵਿਸਥਾਰ ਕੀਤਾ ਗਿਆ ਹੈ। ਇਸ ਦੇ ਨਾਲ ਮੇਅਰ ਨੇ ਨਿਵਾਸੀਆਂ ਨੂੰ ਅਗਲੀਆਂ ਛੁੱਟੀਆਂ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲੇ ਦਰਜ ਹੋਏ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ ਸਭ ਤੋਂ ਵੱਧ ਮੌਤਾਂ ਵੀ ਅਮਰੀਕਾ ਵਿਚ ਹੀ ਹੋਈਆਂ ਹਨ। 


Sanjeev

Content Editor

Related News