ਬ੍ਰਿਟੇਨ 'ਚ ਕੋਰੋਨਾ ਕਾਰਣ 24 ਘੰਟਿਆਂ 'ਚ 684 ਮੌਤਾਂ, ਮ੍ਰਿਤਕਾਂ ਦੀ ਗਿਣਤੀ 3,600 ਪਾਰ
Friday, Apr 03, 2020 - 08:29 PM (IST)

ਲੰਡਨ- ਬ੍ਰਿਟੇਨ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ ਇਨਫੈਕਸ਼ਨ ਕਾਰਣ 684 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਵਾਇਰਸ ਦੇ ਇਨਫੈਕਸ਼ਨ ਦੇ 4,450 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਤਿੰਨ ਅਪ੍ਰੈਲ ਨੂੰ ਸਵੇਰੇ 9 ਵਜੇ ਤੱਕ 1,73,784 ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਸ ਵਿਚ 38,168 ਲੋਕ ਵਾਇਰਸ ਨਾਲ ਇਨਫੈਕਟਡ ਪਾਏ ਗਏ ਹਨ। ਬਿਆਨ ਮੁਤਾਬਕ ਦੋ ਅਪ੍ਰੈਲ ਸ਼ਾਮ ਪੰਜ ਵਜੇ ਤੱਕ ਕੋਰੋਨਾਵਾਇਰਸ ਕਾਰਨ ਦੇਸ਼ ਵਿਚ ਕੁੱਲ 3,605 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਭਰ ਕੋਰੋਨਾਵਾਇਰਸ ਦੇ ਮਾਮਲਿਆਂ 'ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ ਵਰਲਡ-ਓ-ਮੀਟਰ ਮੁਤਾਬਕ ਇਸ ਵਾਇਰਸ ਦੇ ਮਾਮਲੇ 10 ਲੱਖ ਦਾ ਅੰਕੜਾ ਪਾਰ ਕਰ ਗਏ ਹਨ, ਜਿਹਨਾਂ ਵਿਚੋਂ 55 ਹਜ਼ਾਰ ਤੋਂ ਵਧੇਰੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੇ ਨਾਲ ਹੀ 2.2 ਲੱਖ ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।