ਕੋਰੋਨਾ ਪਾਬੰਦੀਆਂ ਕਾਰਨ ਪਾਕਿਸਤਾਨੀ ਸ਼ਰਧਾਲੂਆਂ ਦੀ ਭਾਰਤ ਯਾਤਰਾ ’ਚ ਹੋਈ ਦੇਰੀ : ਵੰਕਵਾਨੀ

01/30/2022 12:03:19 AM

ਇਸਲਾਮਾਬਾਦ (ਭਾਸ਼ਾ)-ਪਾਕਿਸਤਾਨ ਦੇ ਸੱਤਾਧਾਰੀ ਪਾਰਟੀ ਦੇ ਇਕ ਪ੍ਰਮੁੱਖ ਹਿੰਦੂ ਸੰਸਦ ਮੈਂਬਰ ਰਮੇਸ਼ ਵੰਕਵਾਨੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਧਾਰਮਿਕ ਸੈਰ-ਸਪਾਟੇ ਨੂੰ ਪਹਿਲ ਦੇ ਤਹਿਤ ਇਕ ਪਾਕਿਸਤਾਨੀ ਵਫਦ ਦੀ ਭਾਰਤੀ ਯਾਤਰਾ 'ਚ ਦੇਰ ਹੋਈ ਹੈ ਕਿਉਂਕਿ ਨਵੀਂ ਦਿੱਲੀ ਨੂੰ ਕੋਵਿਡ-19 ਸਬੰਧੀ ਪਾਬੰਦੀਆਂ ਕਾਰਨ ਸੈਲਾਨੀਆਂ ਲਈ ਪ੍ਰਬੰਧ ਕਰਨ ਲਈ ਸਮਾਂ ਚਾਹੀਦਾ ਹੈ, ਪਰ ਇਹ ਰੱਦ ਨਹੀਂ ਹੋਈਆਂ ਹਨ।

ਇਹ ਵੀ ਪੜ੍ਹੋ :  ਪਾਵਰਕਾਮ ਵਲੋਂ ਬਿਜਲੀ ਮੀਟਰਾਂ ਨਾਲ ਛੇੜਛਾੜ ਕਰਨ ਵਾਲਾ ਜੂਨੀਅਰ ਇੰਜੀਨੀਅਰ ਮੁਅੱਤਲ

ਉਨ੍ਹਾਂ ਦਾ ਇਹ ਬਿਆਨ ਉਸ ਵੇਲੇ ਆਇਆ ਜਦੋਂ ਭਾਰਤ ਨੇ ਕਿਹਾ ਕਿ ਉਸ ਨੇ ਇਸ ਮਾਮਲੇ ’ਤੇ ‘ਹਾਂ-ਪੱਖੀ ਰੁਖ਼’ ਅਪਨਾਇਆ ਹੈ ਅਤੇ ਉਹ ਇਸ ’ਤੇ ਇਸਲਾਮਾਬਾਦ ਨਾਲ ਸੰਵਾਦ ਨੂੰ ਚਾਹਵਾਨ ਹੈ।ਪਾਕਿਸਤਾਨ ਹਿੰਦੂ ਕੌਂਸਲ ਦੇ ਪ੍ਰਮੁੱਖ ਰੱਖਿਅਕ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਸੰਸਦ ਮੈਂਬਰ ਡਾ. ਰਮੇਸ਼ ਕੁਮਾਰ ਵੰਕਵਾਨੀ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਯਾਤਰਾ ਵਿਚ ਦੇਰ ਹੋਈ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਯਾਤਰਾ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਬੇਨਤੀ ਕੀਤੀ। ਪਾਕਿਸਤਾਨ ਦੇ ਵਿਦੇਸ਼ ਦਫਤਰ ਦੇ ਬੁਲਾਰੇ ਆਸਿਮ ਇਫਤੀਖਾਰ ਅਹਿਮਦ ਨੇ ਮੀਡੀਆ ਨੂੰ ਦੱਸਿਆ ਕਿ ਭਾਰਤ ਦੀ ਯਾਤਰਾ ਧਾਰਮਿਕ ਸੈਰ-ਸਪਾਟੇ ਨੂੰ ਬੜ੍ਹਾਵਾ ਦੇਣ ਲਈ ਪਾਕਿਸਤਾਨ ਹਿੰਦੂ ਕੌਂਸਲ ਦੀ ਪਹਿਲ ਹੈ।

ਇਹ ਵੀ ਪੜ੍ਹੋ : ਐਕਸ਼ਨ ਮੋਡ 'ਚ CM ਖੱਟੜ, ਗੁਰੂਗ੍ਰਾਮ ਦੇ ਦਫ਼ਤਰਾਂ 'ਚ ਕੀਤੀ ਛਾਪੇਮਾਰੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Karan Kumar

This news is Content Editor Karan Kumar