ਈਰਾਨ 'ਚ ਕੋਰੋਨਾ ਮਾਮਲੇ ਪੌਣੇ ਚਾਰ ਲੱਖ ਤੋਂ ਪਾਰ, 86 ਫੀਸਦੀ ਹੋਏ ਸਿਹਤਯਾਬ
Tuesday, Sep 01, 2020 - 11:06 PM (IST)
ਤਹਿਰਾਨ- ਈਰਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 1,682 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਮੰਗਲਵਾਰ ਨੂੰ ਵੱਧ ਕੇ 3,76,894 ਹੋ ਗਈ ਪਰ ਰਾਹਤ ਦੀ ਗੱਲ ਇਹ ਹੈ ਕਿ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਦਰ ਵੱਧ ਕੇ 86.26 ਫੀਸਦੀ ਪੁੱਜ ਗਈ ਹੈ।
ਸਿਹਤ ਅਤੇ ਮੈਡੀਕਲ ਸਿੱਖਿਆ ਮੰਤਰਾਲੇ ਦੀ ਬੁਲਾਰਾ ਸੀਮਾ ਸਾਦਾਤ ਲਾਰੀ ਨੇ ਦੱਸਿਆ ਕਿ ਨਵੇਂ ਮਾਮਲਿਆਂ ਵਿਚੋਂ 786 ਕੋਰੋਨਾ ਪੀੜਤਾਂ ਦਾ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।
ਇਸ ਦੌਰਾਨ 101 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 21,672 ਹੋ ਗਿਆ ਹੈ। ਦੇਸ਼ ਵਿਚ ਹੁਣ ਤੱਕ 3,25,124 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦਕਿ 3,709 ਮਰੀਜ਼ਾਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਦੇਸ਼ ਵਿਚ ਹੁਣ ਤੱਕ 32,56,122 ਲੋਕਾਂ ਦੀ ਕੋਰੋਨਾ ਜਾਂਚ ਕੀਤੀ ਜਾ ਚੁੱਕੀ ਹੈ। ਦੇਸ਼ ਵਿਚ 13 ਸੂਬੇ ਉੱਚ ਖਤਰੇ ਵਾਲੇ ਹਨ ਅਤੇ 15 ਸੂਬਿਆਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ।