ਕੋਰੋਨਾ ਨੂੰ ਰੋਕਣ ਲਈ ਯਾਤਰਾ ਪਾਬੰਦੀ ਲਗਾਉਣ ਦੇ ਇਲਾਵਾ ਕੋਈ ਬਦਲ ਨਹੀਂ: ਚੀਨ
Wednesday, Sep 29, 2021 - 06:57 PM (IST)
ਬੀਜਿੰਗ— ਚੀਨ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਉਸ ਦੇ ਕੋਲ ਕੋਵਿਡ-19 ਨੂੰ ਰੋਕਣ ਲਈ ਯਾਤਰਾ ਪਾਬੰਦੀ ਦੇ ਇਲਾਵਾ ਕੋਈ ਬਦਲ ਨਹੀਂ ਹੈ। ਚੀਨ ਨੇ ਨਵੀਂ ਦਿੱਲੀ ’ਚ ਚੀਨੀ ਦੂਤਘਰ ਦੇ ਸਾਹਮਣੇ ਭਾਰਤੀ ਵਿਦਿਆਰਥੀਆਂ ਦੇ ਪ੍ਰਦਰਸ਼ਨ ’ਤੇ ਇਹ ਪ੍ਰੀਤਕਿਰਿਆ ਦਿੱਤੀ। ਇਹ ਵਿਦਿਆਰਥੀ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਚੀਨ ਵਾਪਸ ਜਾਣਾ ਚਾਹੁੰਦਾ ਹੈ।
ਚੀਨ ਦਾ ਅਜਿਹਾ ਜਵਾਬ ਅਜਿਹੇ ਸਮੇਂ ’ਤੇ ਆਇਆ ਹੈ ਜਦੋਂ ਨਵੀਂ ਦਿੱਲੀ ਤੋਂ ਅਜਿਹੀਆਂ ਕੁਝ ਖ਼ਬਰਾਂ ਆਈਆਂ ਹਨ ਕਿ ਮੈਡੀਕਲ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਨੇ ਸੋਮਵਾਰ ਨੂੰ ਚੀਨੀ ਦੂਤਘਰ ਦੇ ਸਾਹਮਣੇ ਪ੍ਰਦਰਸ਼ਨ ਕਰਕੇ ਬੀਜਿੰਗ ਤੋਂ ਉਨ੍ਹਾਂ ਨੂੰ ਅਧਿਐਨ ਲਈ ਦੇਸ਼ ਵਾਪਸ ਜਾਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ। ਦਿੱਲੀ ’ਚ ਭਾਰਤੀ ਵਿਦਿਆਰਥੀਆਂ ਦੇ ਪ੍ਰਦਰਸ਼ਨ ਬਾਰੇ ਪ੍ਰਤੀਕਿਰਿਆ ਲਈ ਪੁੱਛੇ ਜਾਣ ’ਤੇ ਚੀਨੀ ਵਿਦੇਸ਼ ਮੰਤਰਾਲਾ ਦੀ ਬੁਲਾਰਣ ਹੁਆ ਚੁਨਯਿੰਗ ਨੇ ਪੱਤਰਕਾਰ ਸੰਮੇਲਨ ’ਚ ਕਿਹਾ ਕਿ ਦੁਨੀਆ ਦੇ ਕਈ ਹਿੱਸਿਆਂ ’ਚ ਕੋਰੋਨਾ ਵਾਇਰਸ ਅਜੇ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਲਈ ਇਸ ਲਿਹਾਜ਼ ਨਾਲ ਚੀਨ ਸਰਕਾਰ ਦੇ ਕੋਲ ਯਾਤਰਾ ਪਾਬੰਦੀ ਲਗਾਉਣ ਦੇ ਇਲਾਵਾ ਕੋਈ ਬਦਲ ਨਹੀਂ ਹੈ।
ਇਹ ਵੀ ਪੜ੍ਹੋ : ਸਿੱਧੂ ਖ਼ਿਲਾਫ਼ ਕਾਂਗਰਸ 'ਚ ਉੱਠਣ ਲੱਗੀ ਬਗਾਵਤ, ਕੌਮੀ ਬੁਲਾਰੇ ਉਦਿਤ ਰਾਜ ਨੇ ਚੁੱਕੇ ਸਵਾਲ
ਉਨ੍ਹਾਂ ਕਿਹਾ ਕਿ ਹਾਲਾਤ ਦੇ ਮੁਤਾਬਕ ਚੀਨ ਆਪਣੇ ਨਾਗਰਿਕਾਂ ਅਤੇ ਵਿਦੇਸ਼ੀ ਯਾਤਰੀਆਂ ਦੀ ਸੁਰੱਖਿਆ, ਸਿਹਤ ਦੇ ਮੱਦੇਨਜ਼ਰ ਕੋਈ ਕਦਮ ਚੁੱਕ ਰਿਹਾ ਹੈ। ਚੁਨਯਿੰਗ ਨੇ ਕਿਹਾ ਕਿ ਮੈਂ ਇਸ ਗੱਲ ’ਤੇ ਜ਼ੋਰ ਦੇਣਾ ਚਾਹੰੁਦੀ ਹਾਂ ਕਿ ਚੀਨ ’ਚ ਰੋਕਥਾਮ ਅਤੇ ਕੰਟਰੋਲ ਉਪਾਵਾਂ ਨੂੰ ਦੇਸ਼ ਦੇ ਨਾਗਰਿਕਾਂ ਸਮੇਤ ਸਾਰੇ ਆਉਣ ਵਾਲੇ ਯਾਤਰੀਆਂ ’ਤੇ ਲਾਗੂ ਕੀਤਾ ਜਾਂਦਾ ਹੈ।
ਪਿਛਲੇ ਹਫ਼ਤੇ ਚੀਨ ’ਚ ਭਾਰਤ ਦੇ ਰਾਜਦੂਤ ਵਿਕਰਮ ਮਿਸਰੀ ਨੇ ਚੀਨ ਦੇ ਲੰਬੇ ਸਮੇਂ ਤੱਕ ਸਖ਼ਤ ਯਾਤਰਾ ਪਾਬੰਦੀ ਦੀ ਆਲੋਚਨਾ ਕਰਦੇ ਹੋਏ ਕਿਹਾ ਸੀ ਕਿ ਅਸੀਂ ਭਾਰਤੀ ਵਿਦਿਆਰਥੀਆਂ, ਵਪਾਰੀ, ਸਮੁੰਦਰੀ ਚਾਲਕ ਦਲ ਅਤੇ ਦਰਾਮਦਕਾਰਾਂ ਵੱਲੋਂ ਮੌਜੂਦਾ ’ਚ ਸਾਹਮਣਾ ਕੀਤੀਆਂ ਜਾ ਰਹੀਆਂ ਕਈ ਸਮੱਸਿਆਵਾਂ ਦੇ ਸੰਬੰਧ ’ਚ ਗੈਰ ਵਿਗਿਆਨਕ ਨਜ਼ਰੀਏ ਨੂੰ ਵੇਖ ਕੇ ਨਿਰਾਸ਼ ਹੈ। ਚੀਨ ਦੇ ਕਾਲਜਾਂ ’ਚ ਪੜ੍ਹਨ ਵਾਲੇ 23 ਹਜ਼ਾਰ ਤੋਂ ਵੱਧ ਭਾਰਤੀ ਵਿਦਿਆਰਥੀਆਂ ਦੇ ਇਲਾਵਾ ਸੈਂਕੜੇ ਵਪਾਰੀ, ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰ ਪਿਛਲੇ ਸਾਲ ਤੋਂ ਚੀਨ ਨਹੀਂ ਜਾ ਸਕੇ ਹਨ। ਪਾਬੰਦੀ ਦੇ ਚਲਦਿਆਂ ਕਈ ਲੋਕਾਂ ਨੇ ਆਪਣੀ ਨੌਕਰੀ ਗੁਆ ਦਿੱਤੀ। ਕੁਝ ਲੋਕ ਆਪਣੇ ਪਰਿਵਾਰ ਤੋਂ ਵੀ ਦੂਰ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਰਵੀਨ ਠੁਕਰਾਲ ਸਣੇ ਕੈਪਟਨ ਦੇ ਇਨ੍ਹਾਂ ਨਜ਼ਦੀਕੀਆਂ ਦੀ ਸਕਿਓਰਿਟੀ ਲਈ ਵਾਪਸ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ