ਬ੍ਰਾਜ਼ੀਲ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ 27 ਹਜ਼ਾਰ ਤੋਂ ਪਾਰ

05/30/2020 6:45:40 AM

ਰਿਓ ਡੀ ਜੈਨੇਰੀਓ— ਬ੍ਰਾਜ਼ੀਲ 'ਚ ਕੋਰੋਨਾ ਵਾਇਰਸ ਕਾਰਨ ਪਿਛਲੇ 24 ਘੰਟੇ 'ਚ 1,124 ਲੋਕਾਂ ਦੀ ਮੌਤ ਦੇ ਨਾਲ ਹੀ ਇੱਥੇ ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ 27,878 'ਤੇ ਪਹੁੰਚ ਗਈ ਹੈ।


ਬ੍ਰਾਜ਼ੀਲ ਦੇ ਸਿਹਤ ਮੰਤਰਾਲਾ ਮੁਤਾਬਕ, 26,928 ਨਵੇਂ ਮਾਮਲੇ ਆਏ ਹਨ ਅਤੇ ਕੁੱਲ ਮਰੀਜ਼ਾਂ ਦੀ ਗਿਣਤੀ 4,65,166 ਹੋ ਗਈ ਹੈ। ਬ੍ਰਾਜ਼ੀਲ 'ਚ ਇਸ ਤੋਂ ਪਹਿਲਾਂ 26,417 ਮਾਮਲੇ ਅਤੇ 1,156 ਮੌਤਾਂ ਦੀ ਖਬਰ ਸਾਹਮਣੇ ਆਈ ਸੀ। ਉੱਥੇ ਹੀ, ਫਰਾਂਸ ਦੀ ਗੱਲ ਕਰੀਏ ਤਾਂ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਇੱਥੇ 28,714 ਹੋ ਗਈ ਹੈ। ਪਿਛਲੇ 24 ਘੰਟਿਆਂ 'ਚ ਇੱਥੇ 52 ਮੌਤਾਂ ਹੋਈਆਂ ਹਨ। ਫਰਾਂਸ 'ਚ 1,01,390 ਲੋਕ ਹਸਪਤਾਲ 'ਚ ਭਰਤੀ ਹੋਏ ਹਨ, ਜਿਨ੍ਹਾਂ 'ਚੋਂ 17,904 ਲੋਕਾਂ ਦੀ ਹਾਲਤ ਗੰਭੀਰ ਹੈ। 67,803 ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਜੌਹਨ ਹਾਪਕਿਨਸ ਮੁਤਾਬਕ, ਵਿਸ਼ਵ ਭਰ 'ਚ ਹੁਣ ਤੱਕ ਇਸ ਮਹਾਂਮਾਰੀ ਕਾਰਨ 362,554 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 102,201 ਮੌਤਾਂ ਇੱਕਲੇ ਅਮਰੀਕਾ 'ਚ ਹੋ ਚੁੱਕੀਆਂ ਹਨ। ਇਸ ਵਿਚਕਾਰ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਵਿਸ਼ਵ ਸਿਹਤ ਸੰਗਠਨ ਨਾਲ ਆਪਣੇ ਸਾਰੇ ਸੰਬੰਧਾਂ ਨੂੰ ਖਤਮ”ਕਰੇਗਾ ਅਤੇ ਫੰਡ ਨੂੰ ਬੰਦ ਕਰ ਦੇਵੇਗਾ। ਟਰੰਪ ਨੇ ਦੋਸ਼ ਲਾਇਆ ਕਿ ਡਬਲਿਊ. ਐੱਚ. ਓ. ਸ਼ੁਰੂ 'ਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ 'ਚ ਅਸਫਲ ਰਿਹਾ। ਰਾਸ਼ਟਰਪਤੀ ਟਰੰਪ ਪਹਿਲਾਂ ਹੀ ਸੰਯੁਕਤ ਰਾਸ਼ਟਰ ਦੀ ਇਸ ਏਜੰਸੀ ਦਾ ਫੰਡ ਬੰਦ ਕਰ ਚੁੱਕੇ ਹਨ। ਡੋਨਾਲਡ ਟਰੰਪ ਨੇ ਦੋਸ਼ ਲਗਾਇਆ ਹੈ ਕਿ ਵਿਸ਼ਵ ਸਿਹਤ ਸੰਗਠਨ ਚੀਨ ਦੀ ਕਠਪੁਤਲੀ ਹੈ।

Sanjeev

This news is Content Editor Sanjeev