ਮੈਕਸੀਕੋ ''ਚ ਕੋਰੋਨਾ ਨਾਲ ਮੌਤਾਂ ਦੀ ਗਿਣਤੀ 30,000 ਤੋਂ ਪਾਰ

07/05/2020 8:57:09 AM

ਮੈਕਸੀਕੋ ਸਿਟੀ— ਮੈਕਸੀਕੋ ਕੋਰੋਨਾ ਵਾਇਰਸ ਮੌਤਾਂ ਦੇ ਮਾਮਲੇ 'ਚ ਫਰਾਂਸ ਨੂੰ ਪਿੱਛੇ ਛੱਡ ਵਿਸ਼ਵ 'ਚ ਹੁਣ 5ਵਾਂ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਬਣ ਚੁੱਕਾ ਹੈ। ਇੱਥੇ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਸੰਕਰਮਣ ਦੇ ਤਕਰੀਬਨ 7,000 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

ਸਿਹਤ ਮੰਤਰਾਲਾ 'ਚ ਮਹਾਮਾਰੀ ਕੇਂਦਰ ਦੇ ਨਿਰਦੇਸ਼ਕ ਜੋਸ ਲੁਈਸ ਅਲੋਮੀਆ ਨੇ ਕਿਹਾ, ''ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 30,366 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।'' ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ 'ਚ ਕੋਵਿਡ-19 ਦੇ 6,914 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੌਰਾਨ 523 ਹੋਰ ਮਰੀਜ਼ਾਂ ਦੀ ਮੌਤ ਹੋਈ।

ਉੱਥੇ ਹੀ, ਮੈਕਸੀਕੋ ਸ਼ਹਿਰ ਦੇ ਅਧਿਕਾਰੀਆਂ ਨੇ ਸੜਕਾਂ 'ਤੇ ਭੀੜ ਹੋਣ ਤੋਂ ਬਾਅਦ ਇਤਿਹਾਸਕ ਕੇਂਦਰਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਮੈਕਸੀਕੋ ਸਿਟੀ ਸਰਕਾਰ ਨੇ ਕਿਹਾ ਕਿ ਉਹ ਕਾਰੋਬਾਰ ਜੋ ਕੋਰੋਨਾ ਵਾਇਰਸ ਸੰਬੰਧੀ ਲਾਗੂ ਨਿਯਮਾਂ ਦੀ ਪਾਲਣਾ ਕਰਨ 'ਚ ਅਸਫਲ ਰਹੇ ਹਨ, ਉਨ੍ਹਾਂ 'ਤੇ ਕਾਰਵਾਈ ਕੀਤੀ ਜਾਏਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਾਰੋਬਾਰਾਂ ਨੂੰ 15 ਦਿਨਾਂ ਲਈ ਬੰਦ ਕਰ ਦਿੱਤਾ ਜਾਵੇਗਾ।

Sanjeev

This news is Content Editor Sanjeev