WHO ਮੁਖੀ ਦਾ ਵੱਡਾ ਬਿਆਨ, ਦੱਸਿਆ 2022 'ਚ ਕਿਵੇਂ ਪਾ ਸਕਦੇ ਹਾਂ ਕੋਰੋਨਾ ਮਹਾਮਾਰੀ ਤੋਂ ਛੁਟਕਾਰਾ

Monday, Jan 24, 2022 - 06:34 PM (IST)

WHO ਮੁਖੀ ਦਾ ਵੱਡਾ ਬਿਆਨ, ਦੱਸਿਆ 2022 'ਚ ਕਿਵੇਂ ਪਾ ਸਕਦੇ ਹਾਂ ਕੋਰੋਨਾ ਮਹਾਮਾਰੀ ਤੋਂ ਛੁਟਕਾਰਾ

ਜੇਨੇਵਾ (ਵਾਰਤਾ) : ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਦੇ ਡਾਇਰੈਕਟਰ-ਜਨਰਲ ਟੇਡਰੋਸ ਗੈਬਰੇਅਸਸ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਵਿਆਪਕ ਉਪਾਅ ਕੀਤੇ ਜਾਣ ਤਾਂ 2022 ਤੱਕ ਕੋਰੋਨਾ ਵਾਇਰਸ ਨੂੰ ਖ਼ਤਮ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਨਿਊਯਾਰਕ ਪੁਲਸ ਵਿਭਾਗ ’ਚ ਭਾਰਤੀ ਮੂਲ ਦੇ ਇਸ ਅਧਿਕਾਰੀ ਦੀਆਂ ਹੋ ਰਹੀਆਂ ਤਾਰੀਫ਼ਾਂ

WHO ਦੇ ਕਾਰਜਕਾਰੀ ਬੋਰਡ ਦੇ 150ਵੇਂ ਸੈਸ਼ਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਟੇਡਰੋਸ ਨੇ ਕਿਹਾ, ‘ਵਿਸ਼ਵ ਸਿਹਤ ਸੰਗਠਨ ਦੇਸ਼ਾਂ ਨੂੰ ਜ਼ਰੂਰੀ ਤਕਨੀਕੀ ਅਤੇ ਪ੍ਰਕਿਰਿਆ ਸਬੰਧੀ ਸਮਰਥਨ ਦੇਣ ਲਈ ਰਾਸ਼ਟਰੀ, ਖੇਤਰੀ ਅਤੇ ਗਲੋਬਲ ਪੱਧਰ ’ਤੇ ਲਗਾਤਾਰ ਕੰਮ ਕਰ ਰਿਹਾ ਹੈ। ਜੇਕਰ ਦੇਸ਼ ਇਨ੍ਹਾਂ ਸਾਰੇ ਸਾਧਨਾਂ ਦੀ ਵਿਆਪਕ ਵਰਤੋਂ ਕਰਨ ਤਾਂ ਅਸੀਂ ਇਸ ਸਾਲ ਮਹਾਮਾਰੀ ਤੋਂ ਛੁਟਕਾਰਾ ਪਾ ਸਕਦੇ ਹਾਂ।’

ਇਹ ਵੀ ਪੜ੍ਹੋ: ਪਾਕਿਸਤਾਨ ’ਚ ਬਿਲਾਵਲ ਭੁੱਟੋ ਨੇ ਕਿਸਾਨਾਂ ਦੇ ਹੱਕ ’ਚ ਇਮਰਾਨ ਸਰਕਾਰ ਖ਼ਿਲਾਫ਼ ਕੱਢਿਆ ਟਰੈਕਟਰ ਮਾਰਚ

ਟੇਡਰੋਸ ਨੇ ਮਹਾਮਾਰੀ ਤੋਂ ਸਬਕ ਸਿੱਖਣ ਅਤੇ ਅਜਿਹੀਆਂ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਨਵੇਂ ਹੱਲ ਲੱਭਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਅਸੀਂ ਅਜਿਹਾ ਕਰਨ ਲਈ ਮਹਾਮਾਰੀ ਦੇ ਖ਼ਤਮ ਹੋਣ ਦੀ ਉਡੀਕ ਨਹੀਂ ਕਰ ਸਕਦੇ।

ਇਹ ਵੀ ਪੜ੍ਹੋ: ਕਿਸੇ ਹੋਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ’ਚ ਮਾਸੂਮ ਬੱਚੀ ਦੇ ਸਿਰ 'ਚ ਵੱਜੀ ਗੋਲ਼ੀ, ਮੌਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News