ਬ੍ਰਿਟੇਨ ਦੇ ਸਿਹਤ ਮੰਤਰੀ ਨੂੰ ਹੋਇਆ ਕੋਰੋਨਾ, ਟਵੀਟ ਕਰ ਕੇ ਦਿੱਤੀ ਜਾਣਕਾਰੀ

Saturday, Jul 17, 2021 - 11:59 PM (IST)

ਬ੍ਰਿਟੇਨ ਦੇ ਸਿਹਤ ਮੰਤਰੀ ਨੂੰ ਹੋਇਆ ਕੋਰੋਨਾ, ਟਵੀਟ ਕਰ ਕੇ ਦਿੱਤੀ ਜਾਣਕਾਰੀ

ਇੰਟਰਨੈਸ਼ਨਲ ਡੈਸਕ : ਬ੍ਰਿਟੇਨ ਦੇ ਸਿਹਤ ਮੰਤਰੀ ਸਾਜਿਦ ਜਾਵਿਦ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਜਾਵਿਦ ਨੇ ਟਵੀਟ ਕੀਤਾ ਕਿ ਮੈਂ ਕੱਲ ਰਾਤ ਕੁਝ ਅਸਹਿਜ ਮਹਿਸੂਸ ਕਰ ਰਿਹਾ ਸੀ, ਇਸ ਲਈ ਮੈਂ ਅੱਜ ਸਵੇਰੇ ਕੋਰੋਨਾ ਜਾਂਚ ਕਰਵਾਈ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਪਰਿਵਾਰ ਨਾਲ ਘਰ ’ਚ ਇਕਾਂਤਵਾਸ ਹਨ ਤੇ ਉਨ੍ਹਾਂ ਦੀ ਪੀ. ਸੀ. ਆਰ. ਰਿਪੋਰਟ ਪੈਂਡਿੰਗ ਹੈ। ਉਹ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੈ ਚੁੱਕੇ ਹਨ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ ਕੰਪਨੀਆਂ ’ਤੇ ਭੜਕੇ ਬਾਈਡੇਨ, ਕਿਹਾ-ਲੈ ਰਹੀਆਂ ਲੋਕਾਂ ਦੀਆਂ ਜਾਨਾਂ


author

Manoj

Content Editor

Related News