ਬ੍ਰਿਟੇਨ ''ਚ ਕੋਰੋਨਾ ਕਾਰਣ ਹੁਣ ਤੱਕ 1,50,000 ਤੋਂ ਜ਼ਿਆਦਾ ਲੋਕਾਂ ਦੀ ਹੋਈ ਮੌਤ

Monday, Jan 10, 2022 - 02:12 AM (IST)

ਲੰਡਨ-ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬ੍ਰਿਟੇਨ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ 1,50,000 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ 'ਚ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਮਾਮਲਿਆਂ 'ਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਬ੍ਰਿਟੇਨ 'ਚ ਸ਼ਨੀਵਾਰ ਨੂੰ ਇਨਫੈਕਸ਼ਨ ਦੇ 1,46,390 ਨਵੇਂ ਮਾਮਲੇ ਸਾਹਮਣੇ ਆਏ ਜਦਕਿ 313 ਮਰੀਜ਼ਾਂ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਗਰੇਵਾਲ, ਸਿੰਗਲਾ, ਮੂਣਕ ਸਮੇਤ ਇਨ੍ਹਾਂ ਆਗੂਆਂ ਨੇ ਸਲਾਬਤਪੁਰਾ ਡੇਰੇ ’ਚ ਨਾਮ ਚਰਚਾ ਦੌਰਾਨ ਲਵਾਈ ਹਾਜ਼ਰੀ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਵਧ ਰਹੀ ਮ੍ਰਿਤਕਾਂ ਦੀ ਗਿਣਤੀ ਨੂੰ 'ਡਰਾਉਣ ਵਾਲਾ' ਕਰਾਰ ਦਿੱਤਾ ਅਤੇ ਲੋਕਾਂ ਨੂੰ ਜਲਦ ਤੋਂ ਜਲਦ ਕੋਵਿਡ-19 ਰੋਕੂ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਜਾਨਸਨ ਨੇ ਕਿਹਾ ਕਿ ਆਪਣੇ ਪਰਿਵਾਰ, ਦੋਸਤਾਂ ਅਤੇ ਸਮੂਹਾਂ 'ਚੋਂ ਕਿਸੇ ਨੂੰ ਵੀ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪ੍ਰਤੀ ਮੇਰੀ ਹਮਦਰਦੀ।

ਇਹ ਵੀ ਪੜ੍ਹੋ : ਜਲੰਧਰ 'ਚ ਬੇਲਗਾਮ ਹੋ ਰਿਹੈ ਕੋਰੋਨਾ, ਸਿਰਫ 7 ਦਿਨਾਂ ’ਚ 141 ਤੋਂ 1400 ਹੋਏ ਐਕਟਿਵ ਕੇਸ

ਉਨ੍ਹਾਂ ਨੇ ਕਿਹਾ ਕਿ ਇਸ ਮਹਾਮਾਰੀ ਨਾਲ ਨਜਿੱਠਣ ਦਾ ਇਕ ਹੀ ਰਸਤਾ ਹੈ ਕਿ ਹਰੇਕ ਵਿਅਕਤੀ ਆਪਣੀ ਬੂਸਟਰ ਖੁਰਾਕ ਲੈਣ ਅਤੇ ਅਜਿਹੇ ਲੋਕ ਟੀਕੇ ਦੀ ਪਹਿਲੀ ਜਾਂ ਦੂਜੀ ਖੁਰਾਕ ਜਲਦ ਤੋਂ ਜਲਦ ਲੈਣ ਜਿਨ੍ਹਾਂ ਨੇ ਹੁਣ ਤੱਕ ਟੀਕਾਕਰਨ ਨਹੀਂ ਕਰਵਾਇਆ ਹੈ। ਮੈਂ ਰਾਸ਼ਟਰੀ ਸਿਹਤ ਸੇਵਾ 'ਚ ਕੰਮ ਕਰਨ ਵਾਲੇ ਹਰੇਕ ਵਿਅਕਤੀ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਉਨ੍ਹਾਂ ਸਾਰੇ ਸਵੈ-ਸੇਵਕਾਂ ਦਾ ਵੀ ਧੰਨਵਾਦ ਕਰਨਾ ਚਾਹਾਂਗਾ ਜੋ ਦੇਸ਼ ਦੇ ਟੀਕਾਕਰਨ ਮੁਹਿੰਮ 'ਚ ਸਹਾਇਤਾ ਲਈ ਅਗੇ ਆਏ।

ਇਹ ਵੀ ਪੜ੍ਹੋ : ਅੰਮ੍ਰਿਤਸਰ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੋਰੋਨਾ ਨੇ ਫੜੀ ਰਫ਼ਤਾਰ, 305 ਨਵੇਂ ਮਾਮਲੇ ਆਏ ਸਾਹਮਣੇ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


Karan Kumar

Content Editor

Related News