ਇੰਡੋਨੇਸ਼ੀਆ ''ਚ ਕੋਰੋਨਾ ਪੀੜਤਾਂ ਦੀ ਗਿਣਤੀ 70 ਹਜ਼ਾਰ ਤੋਂ ਪਾਰ

07/09/2020 9:27:52 PM

ਜਕਾਰਤਾ- ਇੰਡੋਨੇਸ਼ੀਆ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 2,657 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 70,736 ਹੋ ਗਈ। ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ। 
ਮੰਤਰਾਲੇ ਮੁਤਾਬਕ ਕੋਰੋਨਾ ਵਾਇਰਸ ਕਾਰਨ 58 ਹੋਰ ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਹੋਣ ਤੋਂ ਬਾਅਦ ਦੇਸ਼ ਵਿਚ 3,417 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਦੇ ਬੁਲਾਰੇ ਅਚਮਦ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿਚ 1,066 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਗਈ। ਇਸ ਦੇ ਨਾਲ ਦੇਸ਼ ਵਿਚ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 32,651 ਹੋ ਗਈ ਹੈ।

ਪਿਛਲੇ ਦਿਨਾਂ ਵਿਚ ਦੇਸ਼ ਦੇ ਅੱਠ ਸੂਬਿਆਂ- ਜਕਾਰਤਾ, ਪੱਛਮੀ ਜਾਵਾ, ਉੱਤਰੀ ਸੁਮਾਤਰਾ, ਦੱਖਣੀ ਕਾਲੀਮੰਤਨ, ਕੇਂਦਰੀ ਜਾਵਾ, ਪੂਰਬੀ ਜਾਵਾ ਦੱਖਣੀ ਸੁਲਾਵੇਸੀ ਅਤੇ ਉੱਤਰੀ ਸੁਲਾਵੇਸੀ ਵਿਚ ਕਈ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਦੇਸ਼ ਦੇ ਚਾਰ ਹੋਰ ਸੂਬਿਆਂ ਗੋਰੋਂਟਾਲੋ, ਬੈਂਗਕਾ ਬੇਲਿਟੁਗ, ਪੂਰਬੀ ਨੂਸਾ ਟਾਂਗਰਾ ਅਤੇ ਕੇਂਦਰੀ ਸੁਲਾਵੇਸੀ ਵਿਚ ਕੋਰੋਨਾ ਵਾਇਰਸ ਦੇ ਕੋਈ ਨਵੇਂ ਮਾਮਲੇ ਸਾਹਮਣੇ ਨਹੀਂ ਆਏ ਹਨ। 


Sanjeev

Content Editor

Related News