ਦੁਨੀਆ ''ਚ ਕੋਰੋਨਾ ਨਾਲ ਤਕਰੀਬਨ ਢਾਈ ਲੱਖ ਮੌਤਾਂ, 35 ਲੱਖ ਤੋਂ ਜ਼ਿਆਦਾ ਇਨਫੈਕਟਿਡ

05/05/2020 12:06:41 AM

ਵਾਸ਼ਿੰਗਟਨ (ਏਜੰਸੀਆਂ)- ਦੁਨੀਆ ਵਿਚ ਕੋਰੋਨਾ ਨਾਲ ਹੁਣ ਤੱਕ ਤਕਰੀਬਨ ਢਾਈ ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਇਸ ਵਾਇਰਸ ਨਾਲ 35 ਲੱਖ ਤੋਂ ਜ਼ਿਆਦਾ ਲੋਕ ਇਨਫੈਕਟਿਡ ਹਨ। ਅਮਰੀਕਾ ਵਿਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਅਜੇ ਵੀ ਭਿਆਨਕ ਪੱਧਰ 'ਤੇ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਨਫੈਕਸ਼ਨ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਫੇਲ ਨਜ਼ਰ ਆਏ ਹਨ। ਇਥੇ ਇਨਫੈਕਸ਼ਨ ਨਾਲ ਲਗਾਤਾਰ ਲੋਕਾਂ ਦੀ ਮੌਤ ਹੋ ਰਹੀ ਹੈ। ਜਾਨ ਹਾਪਕਿੰਸ ਯੂਨੀਵਰਸਿਟੀ ਦੀ ਰਿਪੋਰਟ ਮੁਤਾਬਕ ਅਮਰੀਕਾ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੀ ਵਜ੍ਹਾ ਨਾਲ 1450 ਲੋਕਾਂ ਦੀ ਮੌਤ ਹੋ ਗਈ ਹੈ। ਉਥੇ ਹੀ ਅਜੇ ਕੋਰੋਨਾ ਵਾਇਰਸ ਕਾਰਣ ਅਮਰੀਕਾ ਵਿਚ ਰਹਿਣ ਵਾਲੇ 68 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜ਼ਿੰਦਗੀ ਖਤਮ ਹੋ ਗਈ। ਮੌਤ ਦਾ ਅੰਕੜਾ ਹੌਲੀ-ਹੌਲੀ ਪਹਾੜ ਜਿੰਨਾ ਵਿਸ਼ਾਲ ਹੁੰਦਾ ਜਾ ਰਿਹਾ ਹੈ। ਅਮਰੀਕਾ ਵਿਚ ਕੋਰੋਨਾ ਦੀ ਵਜ੍ਹਾ ਨਾਲ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ।


Sunny Mehra

Content Editor

Related News