ਅਮਰੀਕਾ, ਇਟਲੀ ਤੇ ਸਪੇਨ ਤੋਂ ਬਾਅਦ ਫਰਾਂਸ ''ਚ ਕੋਰੋਨਾ ਨਾਲ 20 ਹਜ਼ਾਰ ਤੋਂ ਜ਼ਿਆਦਾ ਮੌਤਾਂ
Tuesday, Apr 21, 2020 - 03:27 AM (IST)
ਪੈਰਿਸ - ਕੋਰੋਨਾਵਾਇਰਸ ਮਹਾਮਾਰੀ ਦਾ ਪ੍ਰਕੋਪ ਪੂਰੀ ਦੁਨੀਆ ਵਿਚ ਲਗਾਤਾਰ ਵੱਧਦਾ ਜਾ ਰਿਹਾ ਹੈ। ਦੁਨੀਆ ਭਰ ਵਿਚ ਕੋਰੋਨਾਵਾਇਰਸ ਦੀ ਇਨਫੈਕਸ਼ਨ ਕਾਰਨ 1.66 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।ਹੁਣ ਫਰਾਂਸ ਵਿਚ ਵੀ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਸੋਮਵਾਰ ਨੂੰ 20 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ।
ਫਰਾਂਸ ਵਿਚ 20 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ
ਫਰਾਂਸ ਵਿਚ ਸੋਮਵਾਰ ਨੂੰ ਕੋਰੋਨਾਵਾਇਰਸ ਇਨਫੈਕਸ਼ਨ ਨਾਲ 547 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਫਰਾਂਸ ਨੇ ਐਲਾਨ ਕੀਤਾ ਕਿ ਦੇਸ਼ ਭਰ ਵਿਚ ਇਸ ਵਾਇਰਸ ਨਾਲ 20,000 ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ। ਉੱਚ ਮੈਡੀਕਲ ਅਧਿਕਾਰੀ ਜ਼ੈਰੋਨਮ ਸਾਲੋਮੋਨ ਨੇ ਇਹ ਵੀ ਆਖਿਆ ਹੈ ਕਿ ਦੇਸ਼ ਵਿਚ ਹੁਣ ਤੱਕ ਕੋਵਿਡ-19 ਦੇ 20,265 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਅਮਰੀਕਾ, ਇਟਲੀ ਅਤੇ ਸਪੇਨ ਤੋਂ ਬਾਅਦ ਫਰਾਂਸ ਵਿਚ ਸਭ ਤੋਂ ਜ਼ਿਆਦਾ ਮੌਤਾਂ
ਅਮਰੀਕਾ, ਇਟਲੀ ਅਤੇ ਸਪੇਨ ਤੋਂ ਬਾਅਦ ਫਰਾਂਸ ਚੌਥਾ ਦੇਸ਼ ਹੈ, ਜਿਥੇ ਕੋਰੋਨਾਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 20 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ। ਦੁਨੀਆ ਵਿਚ ਅਮਰੀਕਾ ਵਿਚ ਹੁਣ ਤੱਕ ਕੋਰੋਨਾਵਾਇਸ ਮਹਾਮਾਰੀ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਮਾਮਲੇ ਅਤੇ ਮੌਤਾਂ ਦੀ ਗਿਣਤੀ ਦਰਜ ਕੀਤੀ ਜਾ ਚੁੱਕੀ ਹੈ। ਅਮਰੀਕਾ ਵਿਚ ਹੁਣ ਤੱਕ 41 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ਵਿਚ 23 ਹਜ਼ਾਰ ਤੋਂ ਜ਼ਿਆਦਾ ਅਤੇ ਸਪੇਨ ਵਿਚ 20 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।