ਇਟਲੀ ''ਚ ਕੋਰੋਨਾ ਨਾਲ 30 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ
Saturday, May 09, 2020 - 01:36 AM (IST)
ਰੋਮ (ਸ਼ਿਨਹੁਆ)- ਇਟਲੀ 'ਚ ਸੰਸਾਰਕ ਮਹਾਂਮਾਰੀ ਕੋਰੋਨਾ ਵਾਇਰਸ ਕੋਵਿਡ-19 ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ ਅਤੇ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 243 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 30,201 ਹੋ ਗਈ ਹੈ। ਸਿਹਤ ਵਿਭਾਗ ਵਲੋਂ ਜਾਰੀ ਸ਼ੁੱਕਰਵਾਰ ਨੂੰ ਤਾਜ਼ਾ ਅੰਕੜਿਆਂ ਮੁਤਾਬਕ ਹੁਣ ਤੱਕ ਇਟਲੀ ਵਿਚ 2,15,858 ਲੋਕ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋ ਚੁੱਕੇ ਹਨ। ਨਾਗਰਿਕ ਸੁਰੱਖਿਆ ਵਿਭਾਗ ਦੇ ਮੁਤਾਬਕ ਦੇਸ਼ ਵਿਚ ਕੋਰੋਨਾ ਇਨਫੈਕਟਿਡਾਂ ਦੀ ਮੌਤ ਦੇ ਅੰਕੜਿਆਂ ਵਿਚ ਲਗਾਤਾਰ ਕਮੀ ਆ ਰਹੀ ਹੈ ਅਤੇ ਰੋਜ਼ਾਨਾ 300 ਦੇ ਆਸ-ਪਾਸ ਲੋਕਾਂ ਦੀ ਮੌਤ ਹੋ ਰਹੀ ਹੈ, ਜੋ ਪਹਿਲਾਂ 700 ਤੋਂ ਜ਼ਿਆਦਾ ਸੀ। ਇਟਲੀ ਤੋਂ ਇਲਾਵਾ ਸਪੇਨ ਕੋਵਿਡ-19 ਦੇ ਇਨਫੈਕਸ਼ਨ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਣ ਵਾਲੇ ਦੇਸ਼ਾਂ ਦੀ ਸੂਚੀ ਵਿਚ ਅਮਰੀਕਾ ਤੋਂ ਬਾਅਦ ਦੂਜੇ ਨੰਬਰ 'ਤੇ ਹੈ। ਇਥੇ ਹੁਣ ਤੱਕ 2,22,857 ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ 26,299 ਲੋਕਾਂ ਦੀ ਇਸ ਕਾਰਨ ਮੌਤ ਹੋ ਚੁੱਕੀ ਹੈ।