ਲਹਿੰਦੇ ਪੰਜਾਬ ''ਚ ਸਭ ਤੋਂ ਵੱਧ ਕੋਰੋਨਾ ਦੀ ਮਾਰ, ਪੂਰੇ ਦੇਸ਼ ''ਚ 8,348 ਮਾਮਲੇ

04/20/2020 1:48:21 AM

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ 'ਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 869 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਇਨਫੈਕਟਿਡ ਲੋਕਾਂ ਦੀ ਗਿਣਤੀ ਵੱਧ ਕੇ 8348 ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਸਭ ਤੋਂ ਵੱਧ ਪ੍ਰਭਾਵਿਤ ਪੰਜਾਬ ਸੂਬੇ ਵਿਚ ਹੁਣ ਤੱਕ 3822, ਸਿੰਧ ਵਿਚ 2537, ਖੈਬਰ ਪਖਤੂਨਖਵਾ ਵਿਚ 1137, ਬਲੋਚਿਸਤਾਨ ਵਿਚ 376, ਗਿਲਗਿਤ-ਬਾਲਟਿਸਤਾਨ ਵਿਚ 257, ਇਸਲਾਮਾਬਾਦ ਵਿਚ 171 ਅਤੇ ਮਕਬੂਜ਼ਾ ਕਸ਼ਮੀਰ ਵਿਚ 48 ਮਾਮਲੇ ਸਾਹਮਣੇ ਆਏ ਹਨ। ਐਤਵਾਰ ਨੂੰ 9 ਮਰੀਜ਼ਾਂ ਦੀ ਮੌਤ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 168 ਹੋ ਗਈ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਨੇ ਕਿਹਾ ਕਿ ਸਿੰਧ ਸੂਬੇ ਵਿਚ ਇਕ ਹੀ ਦਿਨ ਵਿਚ ਸਭ ਤੋਂ ਜ਼ਿਆਦਾ 8 ਲੋਕਾਂ ਦੀ ਮੌਤ ਹੋਈ ਹੈ। ਮੰਤਰਾਲੇ ਦੀ ਵੈਬਸਾਈਟ 'ਤੇ ਜਾਰੀ ਅੰਕੜਿਆਂ ਮੁਤਾਬਕ, ਪਾਕਿਸਤਾਨ ਵਿਚ ਬੀਤੇ 24 ਘੰਟੇ ਵਿਚ 7847 ਲੋਕਾਂ ਸਣੇ ਹੁਣ ਤੱਕ 98,522 ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਨਾਲ ਹੀ ਹੁਣ ਤੱਕ 1868 ਲੋਕ ਸਿਹਤਯਾਬ ਹੋ ਚੁੱਕੇ ਹਨ। 
ਪ੍ਰਧਾਨ ਮੰਤਰੀ ਇਮਰਾਨ ਨੇ ਮੋਦੀ ਸਰਕਾਰ 'ਤੇ ਵਿੰਨਿਆ ਨਿਸ਼ਾਨਾ
ਉਥੇ ਹੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਤਵਾਰ ਨੂੰ ਟਵੀਟ ਕਰਕੇ ਦੋਸ਼ ਲਗਾਇਆ ਕਿ ਭਾਰਤ ਸਰਕਾਰ ਕੋਵਿਡ-19 'ਤੇ ਆਪਣੀਆਂ ਨੀਤੀਆਂ ਦੀ ਨਿਖੇਧੀ ਤੋਂ ਧਿਆਨ ਭਟਕਾਉਣ ਲਈ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਅਧਿਕਾਰੀਆਂ ਮੁਤਾਬਕ ਪਾਕਿਸਤਾਨ, ਕੁਝ ਵਿਦੇਸ਼ੀ ਹਵਾਈ ਸੇਵਾਵਾਂ ਨੂੰ ਵਿਦੇਸ਼ ਵਿਚ ਫਸੇ 40 ਹਜ਼ਾਰ ਪਾਕਿਸਤਾਨੀ ਨਾਗਰਿਕਾਂ ਨੂੰ ਵਤਨ ਵਾਪਸ ਲਿਆਉਣ ਦੀ ਇਜਾਜ਼ਤ ਦੇਵੇਗਾ।

Sunny Mehra

This news is Content Editor Sunny Mehra