ਕੋਰੋਨਾ : ਕੁਵੈਤ ਨੇ ਵਿਦੇਸ਼ੀਆਂ ਦੀ ਐਂਟਰੀ 'ਤੇ ਲਾਇਆ ਬੈਨ

04/03/2021 10:01:42 PM

ਕੁਵੈਤ - ਦੁਨੀਆ ਭਰ ਵਿਚ ਕੋਰੋਨਾ ਮਹਾਮਾਰੀ ਦੀ ਨਵੀਂ ਲਹਿਰ ਨੂੰ ਦੇਖਦਿਆਂ ਕਈ ਮੁਲਕਾਂ ਵੱਲੋਂ ਲਾਕਡਾਊਨ ਅਤੇ ਕਈਆਂ ਵੱਲੋਂ ਸਖਤ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ। ਉਥੇ ਹੀ ਖਾੜ੍ਹੀ ਮੁਲਕ ਕੁਵੈਤੀ ਨੇ ਕੋਰੋਨਾ ਦੀ ਨਵੀਂ ਲਹਿਰ ਨੂੰ ਦੇਖਦਿਆਂ ਪਹਿਲਾਂ ਹੀ ਨਵੀਆਂ ਪਾਬੰਦੀਆਂ ਦਾ ਐਲਾਨ ਕਰ ਦਿੱਤਾ ਹੈ। ਕੁਵੈਤੀ ਦੀ ਮੰਤਰੀ ਪ੍ਰੀਸ਼ਦ ਨੇ ਸਥਾਨਕ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦੇਸ਼ੀਆਂ ਦੀ ਮੁਲਕ ਵਿਚ ਐਂਟਰੀ 'ਤੇ ਪਾਬੰਦੀ ਲਾਉਣ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ। ਇਹ ਪਾਬੰਦੀ ਪ੍ਰੀਸ਼ਦ ਨੇ 22 ਅਪ੍ਰੈਲ ਤੱਕ ਵਧਾ ਦਿੱਤੀ ਹੈ। 

ਇਹ ਵੀ ਪੜੋ - ਭਾਰਤੀ ਮੂਲ ਦੇ ਅਮਰੀਕੀ ਨਾਗਰਿਕ 'ਨਿਊਯਾਰਕ ਦੀ ਸਰਕਾਰ' ਚਲਾਉਣ ਦੀ ਤਿਆਰੀ 'ਚ, ਚੋਣਾਂ ਜੂਨ ਨੂੰ

ਪ੍ਰੀਸ਼ਦ ਮੁਤਾਬਕ ਵਿਦੇਸ਼ੀ ਨਾਗਰਿਕਾਂ ਨੂੰ ਹੁਣ ਵੀ ਕੁਝ ਸ਼੍ਰੇਣੀਆਂ ਦੇ ਅਪਵਾਦ ਨਾਲ ਕੁਵੈਤ ਵਿਚ ਐਂਟਰੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੈਡੀਕਲ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ-ਨਾਲ ਡਿਪਲੋਮੈਟਾਂ ਅਤੇ ਘਰੇਲੂ ਕਾਮਿਆਂ ਨੂੰ ਵੀ ਮੁਲਕ ਵਿਚ ਐਂਟਰ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ ਇਹ ਇਜਾਜ਼ਤ ਪ੍ਰੋਟੋਕਾਲ ਮੁਤਾਬਕ ਹੀ ਦਿੱਤੀ ਜਾਵੇਗੀ। ਕੁਵੈਤ ਨੇ ਇਹ ਕਦਮ ਦੇਸ਼ ਵਿਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਧਿਆਨ ਵਿਚ ਰੱਖ ਕੇ ਉਠਾਇਆ ਹੈ। ਮਹਾਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਕੀਤੇ ਗਏ ਯਤਨਾਂ ਦੇ ਹਿੱਸੇ ਦੇ ਰੂਪ ਵਿਚ ਇਹ ਆਉਂਦਾ ਹੈ।

ਇਹ ਵੀ ਪੜੋ - Nike ਨੇ ਇਨਸਾਨੀ ਖੂਨ ਵਾਲੇ 'ਸ਼ੈਤਾਨੀ ਬੂਟਾਂ' ਖਿਲਾਫ ਜਿੱਤਿਆ ਮੁਕੱਦਮਾ, ਜਾਣੋ ਕੀ ਹੈ ਪੂਰਾ ਮਾਮਲਾ

ਪਿਛਲੇ ਮਹੀਨੇ ਕੁਵੈਤ ਨੇ ਕੋਰੋਨਾ ਇਨਫੈਕਸ਼ਨ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਵਿਚ ਰਿਕਾਰਡ ਵਾਧਾ ਦਰਜ ਕੀਤਾ ਸੀ ਜਿਸ ਨਾਲ ਸਰਕਾਰ ਨੂੰ ਅਸ਼ੰਕ ਰੂਪ ਤੋਂ ਕਰਫਿਊ ਲਾਉਣ ਅਤੇ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਸਖਤ ਕਦਮ ਚੁੱਕਣੇ ਪਏ। ਕੈਬਨਿਟ ਨੇ ਇਹ ਵੀ ਕਿਹਾ ਕਿ ਰਮਜ਼ਾਨ ਦੇ ਮਹੀਨੇ ਦੌਰਾਨ ਰੈਸਤਰਾਂ, ਕੈਫੇ ਅਤੇ ਖਾਦ ਦੀਆਂ ਦੁਕਾਨਾਂ ਤੋਂ ਡਿਲਿਵਰੀ ਦੀ ਇਜਾਜ਼ਤ ਦਿੱਤੀ ਜਾਵੇਗੀ। ਨਿਊਜ਼ ਏਜੰਸੀ ਕਿਊ. ਐੱਨ. ਏ. ਨੇ ਕਿਹਾ ਕਿ ਵੀਰਵਾਰ ਕਤਰ ਨੇ ਜਨਤਕ ਅਤੇ ਨਿੱਜੀ ਯੂਨੀਵਰਸਿਟੀਆਂ ਅਤੇ ਸਕੂਲਾਂ ਨੂੰ 4 ਅਪ੍ਰੈਲ ਤੱਕ ਮੁਲਤਵੀ ਕਰਨ ਦਾ ਹੁਕਮ ਦਿੱਤਾ ਹੈ। ਦੱਸ ਦਈਏ ਕਿ ਹੁਣ ਤੱਕ ਕੁਵੈਤ ਵਿਚ ਕੋਰੋਨਾ ਦੇ 235,989 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 1,339 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 220,521 ਲੋਕ ਸਿਹਤਯਾਬ ਹੋ ਚੁੱਕੇ ਹਨ।

ਇਹ ਵੀ ਪੜੋ ਬ੍ਰਾਜ਼ੀਲ ਕੋਰੋਨਾ : ਦੇਹਾਂ ਦਫਨਾਉਣ ਨੂੰ ਘੱਟ ਪਈ ਥਾਂ, ਕਬਰਾਂ 'ਚੋਂ ਪੁਰਾਣੇ ਕੰਕਾਲਾਂ ਨੂੰ ਕੱਢ ਬਣਾ ਰਹੇ ਥਾਂ

 


Khushdeep Jassi

Content Editor

Related News