ਨੇਪਾਲ ''ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, ਸਾਹਮਣੇ ਆਏ 448 ਨਵੇਂ ਮਾਮਲੇ
Saturday, Jun 13, 2020 - 12:44 AM (IST)
ਕਾਠਮੰਡੂ - ਨੇਪਾਲ ਵਿਚ ਸ਼ੁੱਕਰਵਾਰ ਨੂੰ ਕੋਵਿਡ-19 ਦੇ ਇਕ ਦਿਨ ਵਿਚ ਸਭ ਤੋਂ ਜ਼ਿਆਦਾ 448 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਇਥੇ ਕੋਰੋਨਾਵਾਇਰਸ ਮਹਾਮਾਰੀ ਦੀ ਲਪੇਟ ਵਿਚ ਆਉਣ ਵਾਲੇ ਕੁਲ ਲੋਕਾਂ ਦੀ ਗਿਣਤੀ 5 ਹਜ਼ਾਰ ਦੇ ਪਾਰ ਪਹੁੰਚ ਗਈ ਹੈ। ਸਿਹਤ ਮੰਤਰਾਲੇ ਮੁਤਾਬਕ ਨਵੇਂ ਮਾਮਲਿਆਂ ਵਿਚੋਂ 24 ਪ੍ਰਭਾਵਿਤ ਔਰਤਾਂ ਸ਼ਾਮਲ ਹਨ। ਇਸ ਦੇ ਨਾਲ 4 ਔਰਤਾਂ ਸਮੇਤ 16 ਲੋਕਾਂ ਨੂੰ ਅੱਜ ਇਲਾਜ ਤੋਂ ਬਾਅਦ ਛੁੱਟੀ ਮਿਲ ਗਈ ਹੈ। ਠੀਕ ਹੋਏ ਲੋਕਾਂ ਦੀ ਗਿਣਤੀ 877 ਹੈ, ਜਿਨ੍ਹਾਂ ਵਿਚੋਂ 91 ਔਰਤਾਂ ਸ਼ਾਮਲ ਹਨ।
ਮੰਤਰਾਲੇ ਨੇ ਕਿਹਾ ਕਿ ਅੱਜ ਇਕ ਦਿਨ ਵਿਚ ਸਾਹਮਣੇ ਆਏ ਸਭ ਤੋਂ ਜ਼ਿਆਦਾ ਮਾਮਲਿਆਂ ਦੇ ਨਾਲ ਹੁਣ ਪ੍ਰਭਾਵਿਤਾਂ ਦੇ ਕੁਲ ਮਾਮਲਿਆਂ ਦੀ ਗਿਣਤੀ ਦੇਸ਼ ਵਿਚ 5,062 ਹੋ ਗਈ ਹੈ। ਨੇਪਾਲ ਵਿਚ ਕੋਰੋਨਾਵਾਇਰਸ ਨਾਲ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਨੇਪਾਲ ਆਪਣੇ ਇਥੇ ਵਧ ਰਹੇ ਕੋਰੋਨਾਵਾਇਰਸ ਦੇ ਮਾਮਲਿਆਂ ਦਾ ਦੋਸ਼ ਭਾਰਤ 'ਤੇ ਲਾਉਂਦਾ ਆ ਰਿਹਾ ਹੈ।