ਸਿਡਨੀ ''ਚ ਲਗਾਤਾਰ ਵੱਧ ਰਿਹੈ ਕੋਰੋਨਾ ਦਾ ਕਹਿਰ, 24 ਘੰਟਿਆਂ ''ਚ ਸਾਹਮਣੇ ਆਏ 390 ਕੇਸ

Friday, Aug 13, 2021 - 02:45 PM (IST)

ਸਿਡਨੀ ''ਚ ਲਗਾਤਾਰ ਵੱਧ ਰਿਹੈ ਕੋਰੋਨਾ ਦਾ ਕਹਿਰ, 24 ਘੰਟਿਆਂ ''ਚ ਸਾਹਮਣੇ ਆਏ 390 ਕੇਸ

ਸਿਡਨੀ (ਸਨੀ ਚਾਂਦਪੁਰੀ):- ਸਿਡਨੀ ਵਿਚ ਲਗਾਤਾਰ ਕੋਰੋਨਾ ਦਾ ਕਹਿਰ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ ਸਿਡਨੀ ਵਿਚ ਸੱਭ ਤੋਂ ਵੱਧ 390 ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਪ੍ਰੀਮੀਅਰ ਗਲੇਡਿਸ ਬੇਰੇਜਿਕਲਿਅਨ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨੂੰ ਕਿਹਾ, 'ਪਿਛਲੇ ਕੁਝ ਦਿਨਾਂ ਵਿਚ ਸਿਡਨੀ ਵਿਚ ਵੱਡੀ ਗਿਣਤੀ ਵਿਚ ਕੋਰੋਨਾ ਮਾਮਲੇ ਆਏ ਹਨ, ਬਦਕਿਸਮਤੀ ਨਾਲ, ਇਹ ਰੁਝਾਨ ਘੱਟੋ-ਘੱਟ ਅਗਲੇ ਕੁਝ ਦਿਨਾਂ ਤੱਕ ਜਾਰੀ ਰਹੇਗਾ।'

ਸੂਬੇ ਵਿਚ ਕੋਰੋਨਾ ਨਾਲ ਹੋਈਆਂ 2 ਹੋਰ ਮੌਤਾਂ ਵੀ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਇਕ 40 ਸਾਲ ਦੀ ਔਰਤ ਸ਼ਾਮਲ ਹੈ, ਜਿਸ ਨੇ ਵੈਕਸੀਨ ਨਹੀਂ ਲਗਵਾਈ ਸੀ। ਪੁਸ਼ਟੀ ਕੀਤੇ ਕੇਸ ਦੇ ਨਜ਼ਦੀਕੀ ਸੰਪਰਕ ਵਜੋਂ ਪਛਾਣ ਕੀਤੇ ਜਾਣ ਤੋਂ ਬਾਅਦ ਉਸ ਨੇ 7 ਅਗਸਤ ਨੂੰ ਵਾਇਰਸ ਲਈ ਸਕਾਰਾਤਮਕ ਟੈਸਟ ਦਿੱਤਾ ਸੀ। ਸਿਡਨੀ ਵਿਚ ਲਗਾਤਾਰ ਵੱਧ ਰਹੇ ਕਰੋਨਾ ਮਰੀਜ਼ਾਂ ਦੀ ਤਾਦਾਦ ਚਿੰਤਾ ਦਾ ਵਿਸ਼ਾ ਹੈ। 


author

cherry

Content Editor

Related News