ਬ੍ਰਾਜ਼ੀਲ 'ਚ ਇਕ ਦਿਨ 'ਚ 20,286 ਲੋਕ ਹੋਏ ਕੋਰੋਨਾ ਸੰਕਰਮਣ ਦਾ ਸ਼ਿਕਾਰ

Tuesday, Jul 14, 2020 - 08:16 AM (IST)

ਬ੍ਰਾਜ਼ੀਲ 'ਚ ਇਕ ਦਿਨ 'ਚ 20,286 ਲੋਕ ਹੋਏ ਕੋਰੋਨਾ ਸੰਕਰਮਣ ਦਾ ਸ਼ਿਕਾਰ

ਮਾਸਕੋ : ਵਿਸ਼ਵ ਵਿਚ ਕੋਰੋਨਾ ਵਾਇਰਸ ਨਾਲ ਦੂਜੇ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਬ੍ਰਾਜ਼ੀਲ ਵਿਚ ਪਿਛਲੇ 24 ਘੰਟਿਆ ਵਿਚ 20,286 ਨਵੇਂ ਮਾਮਲੇ ਸਾਹਮਣੇ ਆਏ ਹਨ।

ਇੱਥੇ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ 1884,967 ਹੋ ਗਈ ਹੈ। ਬ੍ਰਾਜ਼ੀਲੀ ਸਿਹਤ ਮੰਤਰਾਲਾ ਨੇ ਇਸ ਦੀ ਜਾਣਕਾਰੀ ਦਿੱਤੀ।
ਮੰਤਰਾਲਾ ਮੁਤਾਬਕ, ਬੀਤੇ 24 ਘੰਟਿਆਂ ਵਿਚ 733 ਹੋਰ ਮੌਤਾਂ ਹੋਈਆਂ ਹਨ, ਜਿਸ ਨਾਲ ਬ੍ਰਾਜ਼ੀਲ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 72,833 ਹੋ ਗਈ ਹੈ। ਸਿਹਤ ਮੰਤਰਾਲਾ ਦੇ ਅਧਿਕਾਰੀ ਨੇ ਕਿਹਾ ਕਿ ਦੇਸ਼ ਵਿਚ 11 ਲੱਖ ਤੋਂ ਜ਼ਿਆਦਾ ਲੋਕ ਇਸ ਬਿਮਾਰੀ ਤੋਂ ਹੁਣ ਤੱਕ ਠੀਕ ਹੋ ਚੁੱਕੇ ਹਨ।
ਜੋਹਸ ਹੌਪਕਿਨਸ ਯੂਨੀਵਰਸਿਟੀ ਮੁਤਾਬਕ, ਬ੍ਰਾਜ਼ੀਲ ਵਿਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਅਮਰੀਕਾ ਤੋਂ ਬਾਅਦ ਦੂਜੇ ਨੰਬਰ 'ਤੇ ਹੈ।


author

Lalita Mam

Content Editor

Related News