ਬਿ੍ਰਟੇਨ ''ਚ ਕੋਰੋਨਾ ਦਾ ਕਹਿਰ ਜਾਰੀ, ਹੁਣ ਤੱਕ 36 ਹਜ਼ਾਰ ਲੋਕਾਂ ਦੀ ਮੌਤ

05/21/2020 10:50:12 PM

ਲੰਡਨ (ਸ਼ਿੰਹੂਆ) - ਬਿ੍ਰਟੇਨ ਵਿਚ ਗਲੋਬਲ ਮਹਾਮਾਰੀ ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਂ ਹੀ ਲੈ ਰਿਹਾ ਅਤੇ ਘਾਤਕ ਵਾਇਰਸ ਦੀ ਲਪੇਟ ਵਿਚ ਆਉਣ ਨਾਲ ਪਿਛਲੇ 24 ਘੰਟਿਆਂ ਵਿਚ 338 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਇਥੇ ਮਿ੍ਰਤਕਾਂ ਦੀ ਕੁਲ ਗਿਣਤੀ 36,042 ਪਹੁੰਚ ਗਈ ਹੈ। ਸਿਹਤ ਅਤੇ ਸਮਾਜਿਕ ਦੇਖਭਾਲ ਵਿਭਾਗ ਨੇ ਵੀਰਵਾਰ ਨੂੰ ਕਿਹਾ ਕਿ ਮਿ੍ਰਤਕਾਂ ਨੂੰ ਇਨਾਂ ਅੰਕੜਿਆਂ ਵਿਚ ਹਸਪਤਾਲਾਂ ਸਮੇਤ ਘਰਾਂ ਅਤੇ ਹੋਰ ਮੈਡੀਕਲ ਕੇਂਦਰਾਂ ਵਿਚ ਮਰਨ ਵਾਲਿਆਂ ਦੀ ਗਿਣਤੀ ਵੀ ਸ਼ਾਮਲ ਹੈ।

ਕੋਰੋਨਾਵਾਇਰਸ ਮਹਾਮਾਰੀ ਦੇ ਪ੍ਰਭਾਵ ਨਾਲ ਦੁਨੀਆ ਭਰ ਵਿਚ ਹੁਣ ਤੱਕ ਇਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 50 ਲੱਖ ਦੇ ਕਰੀਬ ਪਹੁੰਚ ਗਈ ਹੈ ਅਤੇ 3.30 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਦੀ ਜਾਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨਿਅਰਿੰਗ ਕੇਂਦਰ (ਸੀ. ਐਸ. ਐਸ. ਈ.) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਕੁਲ ਪ੍ਰਭਾਵਿਤਾਂ ਦੀ ਗਿਣਤੀ ਜਿਥੇ 50 ਲੱਖ ਦੇ ਕਰੀਬ ਪਹੁੰਚ ਗਈ ਹੈ ਉਥੇ ਹੀ 20 ਲੱਖ ਤੋਂ ਜ਼ਿਆਦਾ ਲੋਕਾਂ ਨੇ ਇਸ ਤੋਂ ਰੀ-ਕਵਰ ਹੋ ਚੁੱਕੇ ਹਨ।

Khushdeep Jassi

This news is Content Editor Khushdeep Jassi