ਪਾਕਿ ’ਚ ਕੋਰੋਨਾ ਦਾ ਕਹਿਰ, 24 ਘੰਟਿਆਂ ’ਚ ਆਏ ਇੰਨੇ ਮਾਮਲੇ

03/28/2021 3:27:50 PM

ਇਸਲਾਮਾਬਾਦ : ਕੋਰੋਨਾ ਦੀ ਲਾਗ (ਮਹਾਮਾਰੀ) ਨੇ ਪੂਰੇ ਵਿਸ਼ਵ ’ਚ ਇਕ ਵਾਰ ਫਿਰ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਤਰ੍ਹਾਂ ਗੁਆਂਢੀ ਦੇਸ਼ ਪਾਕਿਸਤਾਨ ’ਚ ਵੀ ਦਿਨੋ-ਦਿਨ ਕੋਰੋਨਾ ਪੀੜਤਾਂ ਦੀ ਗਿਣਤੀ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ’ਚ ਦੇਸ਼ ਵਿਚ ਲੱਗਭਗ 4000 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ ਦਾ ਹਵਾਲਾ ਦਿੰਦਿਆਂ ਇਕ ਨਿਊਜ਼ ਚੈਨਲ ਨੇ ਦੱਸਿਆ ਕਿ ਸ਼ਨੀਵਾਰ ਨੂੰ ਇਸ ਵਾਇਰਸ ਨਾਲ 57 ਲੋਕਾਂ ਦੀ ਮੌਤ ਹੋ ਗਈ, ਜਦਕਿ 4767 ਲੋਕ ਇਸ ਬੀਮਾਰੀ ਦੀ ਲਪੇਟ ’ਚ ਆਏ।

ਇਥੇ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 14,215 ਹੋ ਗਈ ਹੈ, ਹਾਲਾਂਕਿ ਕੁਲ ਕੋਰੋਨਾ ਮਾਮਲਿਆਂ ਦੀ ਗਿਣਤੀ 40,120 ਹੈ। ਪਾਕਿ ਸਰਕਾਰ ਨੇ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਰੋਕਣ ਲਈ ਕਈ ਪਾਬੰਦੀਆਂ ਵੀ ਲਾਈਆਂ ਹਨ।ਪਾਕਿਸਤਾਨ ਦੇ ਸਿੱਖਿਆ ਮੰਤਰੀ ਸ਼ਫ਼ਕ਼ਤ ਮਹਿਮੂਦ ਨੇ ਫੈਸਲਾ ਕੀਤਾ ਹੈ ਕਿ ਕੋਰੋਨਾ ਵਾਇਰਸ ਦੇ ਹੌਟਸਪੌਟ ਖੇਤਰਾਂ ’ਚ 11 ਅਪ੍ਰੈਲ ਤਕ ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ।ਇਥੇ ਇਹ ਵੀ ਦੱਸਣਯੋਗ ਹੈ ਕਿ ਥੋੜ੍ਹੇ ਦਿਨ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੀ ਕੋਰੋਨਾ ਪਾਜ਼ੇਟਿਵ ਆਏ ਸਨ। ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਟੀਮ ਨਾਲ ਮੀਟਿੰਗ ਵੀ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਖੂਬ ਮਜ਼ਾਕ ਉਡਾਇਆ ਗਿਆ ਸੀ। ਇਸ ਤੋਂ ਬਾਅਦ ਉਹ ਲੋਕਾਂ ਦੇ ਨਿਸ਼ਾਨੇ ’ਤੇ ਵੀ ਆ ਗਏ ਹਨ।


Anuradha

Content Editor

Related News