ਪਾਕਿ ''ਚ ਪੁਲਸ ਕਰਮਚਾਰੀਆਂ ''ਤੇ ਵੀ ਕੋਰੋਨਾ ਦਾ ਕਹਿਰ, ਹੁਣ ਤੱਕ 115 ਹੋਏ ਇਨਫੈਕਟਿਡ

Saturday, May 09, 2020 - 01:15 PM (IST)

ਪਾਕਿ ''ਚ ਪੁਲਸ ਕਰਮਚਾਰੀਆਂ ''ਤੇ ਵੀ ਕੋਰੋਨਾ ਦਾ ਕਹਿਰ, ਹੁਣ ਤੱਕ 115 ਹੋਏ ਇਨਫੈਕਟਿਡ

ਕਰਾਚੀ- ਪਾਕਿਸਤਾਨ ਦੇ ਵੱਖ-ਵੱਖ ਸੂਬਿਆਂ ਵਿਚ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਜਾ ਰਿਹਾ ਹੈ। ਪਾਕਿਸਤਾਨ ਵਿਚ ਹੁਣ ਤੱਕ ਕੁੱਲ 115 ਪੁਲਸ ਕਰਮਚਾਰੀ ਵੀ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋ ਗਏ ਹਨ। ਉਧਰ ਬੀਤੇ 10 ਦਿਨਾਂ ਵਿਚ ਪਾਕਿਸਤਾਨ ਵਿਚ ਕੋਰੋਨਾ ਇਨਫੈਕਸ਼ਨ ਨਾਲ ਮਰਨ ਵਾਲਿਆਂ ਦਾ ਅੰਕੜਾ ਦੁੱਗਣਾ ਹੋ ਗਿਆ ਹੈ।

ਪਾਕਿਸਤਾਨ ਅਖਬਾਰ ਡਾਨ ਦੀ ਰਿਪੋਰਟ ਮੁਤਾਬਕ ਬੀਤੇ 10 ਦਿਨਾਂ ਵਿਚ ਹੀ ਕੋਰੋਨਾ ਕਾਰਣ ਮੌਤਾਂ ਦਾ ਅੰਕੜਾ 100 ਫੀਸਦੀ ਦੇ ਵਾਧੇ ਦੇ ਨਾਲ ਦੁੱਗਣਾ ਹੋ ਗਿਆ ਹੈ। ਦੱਸ ਦਈਏ ਕਿ ਪਾਕਿਸਤਾਨ ਵਿਚ ਬੀਤੇ 26 ਫਰਵਰੀ ਨੂੰ ਕੋਰੋਨਾ ਵਾਇਰਸ ਦੇ ਫੈਲਣ ਦੀ ਸ਼ੁਰੂਆਤ ਹੋਈ ਸੀ। ਇਸ ਤੋਂ ਬਾਅਦ ਕੱਲ ਵੀਰਵਾਰ ਨੂੰ ਇਕ ਦਿਨ ਵਿਚ ਸਭ ਤੋਂ ਵਧੇਰੇ 48 ਲੋਕਾਂ ਦੀ ਮੌਤ ਹੋ ਗਈ। 

ਪੁਲਸ ਬੁਲਾਰੇ ਦੇ ਮੁਤਾਬਕ ਪਾਕਿਸਤਾਨ ਵਿਚ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਪੁਲਸ ਕਰਮਚਾਰੀਆਂ ਦੀ ਗਿਣਤੀ 115 ਤੱਕ ਪਹੁੰਚ ਗਈ ਹੈ। ਇਹਨਾਂ ਵਿਚੋਂ ਸ਼ੁੱਕਰਵਾਰ ਨੂੰ ਪੰਜ ਨਵੇਂ ਮਾਮਲੇ ਸਾਹਮਣੇ ਆਏ। ਇਨਫੈਕਟਿਡ ਹੋਏ ਪੁਲਸ ਕਰਮਚਾਰੀਆਂ ਵਿਚੋਂ ਵਧੇਰੇ ਕਰਾਚੀ ਤੋਂ ਸਨ। ਇਸ ਤੋਂ ਇਵਾਲਾ ਵੱਖ-ਵੱਖ ਹਸਪਤਾਲਾਂ ਵਿਚ 97 ਪੁਲਸ ਕਰਮਚਾਰੀਆਂ ਦਾ ਇਲਾਜ ਚੱਲ ਰਿਹਾ ਹੈ ਕਿ ਜਦਕਿ ਬਾਕੀਆਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਪਾਕਿਸਤਾਨ ਵਿਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 1,764 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਨਾਲ ਪਾਕਿਸਤਾਨ ਵਿਚ ਮਰੀਜ਼ਾਂ ਦੀ ਗਿਣਤੀ ਵਧ ਕੇ 27,033 ਹੋ ਗਈ ਹੈ। ਜਦਕਿ 611 ਲੋਕ ਆਪਣੀ ਜਾਨ ਗੁਆ ਚੁੱਕੇ ਹਨ।


author

Baljit Singh

Content Editor

Related News