ਈਰਾਨ ''ਚ ਕੋਰੋਨਾ ਤੋਂ ਸਿਹਤਮੰਦ ਹੋਣ ਵਾਲਿਆਂ ਦੀ ਦਰ 78 ਫੀਸਦੀ ਤੋਂ ਵਧੇਰੇ

06/07/2020 6:46:03 PM

ਤਹਿਰਾਨ(ਸਿਨਹੂਆ): ਈਰਾਨ ਵਿਚ ਕੋਰੋਨਾ ਵਾਇਰਸ ਦੇ 2,364 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਿਡਾਂ ਦੀ ਗਿਣਤੀ ਵਧਕੇ 1,71,789 ਹੋ ਗਈ ਹੈ ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਨਫੈਕਟਿਡਾਂ ਦੇ ਸਿਹਤਮੰਦ ਹੋਣ ਦੀ ਦਰ 78.20 ਫੀਸਦੀ ਹੋ ਗਈ ਹੈ।

ਸਿਹਤ ਵਿਭਾਗ ਦੇ ਬੁਲਾਰੇ ਕਿਯਾਨੌਸ਼ ਜਹਾਪੌਰ ਨੇ ਐਤਵਾਰ ਨੂੰ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਆਏ ਨਵੇਂ ਮਾਮਲਿਆਂ ਵਿਚੋਂ 648 ਇਨਫੈਕਟਿਡਾਂ ਨੂੰ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਇਸੇ ਮਿਆਦ ਵਿਚ ਮਹਾਮਾਰੀ ਕਾਰਣ 72 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧਕੇ 8,281 ਹੋ ਗਈ ਹੈ। ਦੂਜੇ ਪਾਸੇ ਰਾਹਤ ਦੀ ਗੱਲ ਇਹ ਹੈ ਕਿ ਦੇਸ਼ ਵਿਚ ਹੁਣ ਤੱਕ 1,34,349 ਲੋਕ ਸਿਹਤਮੰਦ ਹੋ ਚੁੱਕੇ ਹਨ, ਜਿਸ ਦੇ ਕਾਰਣ ਲੋਕਾਂ ਦੇ ਸਿਹਤਮੰਦ ਹੋਣ ਦੀ ਦਰ 78 ਫੀਸਦੀ ਤੋਂ ਵਧੇਰੇ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਦੇਸ਼ ਵਿਚ ਹੁਣ ਤੱਕ 10,84,857 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।

Baljit Singh

This news is Content Editor Baljit Singh