ਇਟਲੀ ਤੇ ਫਰਾਂਸ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ

04/15/2020 12:26:56 AM

ਰੋਮ/ਪੈਰਿਸ-ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਕੋਵਿਡ-19 ਨਾਲ ਹੁਣ ਤੱਕ ਵਿਸ਼ਵ ਵਿਚ 19 ਲੱਖ 80 ਹਜ਼ਾਰ ਤੋਂ ਵਧੇਰੇ ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ ਜਿਨ੍ਹਾਂ 'ਚੋਂ 1,25,078 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 4 ਲੱਖ 66 ਹਜ਼ਾਰ ਤੋਂ ਵਧੇਰੇ ਲੋਕ ਠੀਕ ਵੀ ਹੋ ਚੁੱਕੇ ਹਨ।

PunjabKesari

ਯੂਰਪ ਵਿਚ ਮਰਨ ਵਾਲਿਆਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ। ਇਸ ਦੇ ਨਾਲ ਹੀ ਤਾਜ਼ਾ ਅੰਕੜਿਆਂ ਮੁਤਾਬਕ ਇਟਲੀ 'ਚ ਅੱਜ 602 ਅਤੇ ਫਰਾਂਸ 'ਚ 762 ਲੋਕਾਂ ਦੀ ਇਸ ਵਾਇਰਸ ਨੇ ਜਾਨ ਲੈ ਲਈ ਹੈ।

PunjabKesari

ਇਟਲੀ ਅਤੇ ਫਰਾਂਸ 'ਚ ਕੁਲ ਅੰਕੜਿਆਂ ਦੀ ਗੱਲ ਕਰੀਏ ਤਾਂ ਇਟਲੀ 'ਚ ਹੁਣ ਤੱਕ 1 ਲੱਖ 62 ਹਜ਼ਾਰ ਤੋਂ ਵਧੇਰੇ ਲੋਕ ਇਸ ਵਾਇਰਸ ਦੀ ਚਪੇਟ 'ਚ ਆ ਚੁੱਕੇ ਹਨ ਜਿਨ੍ਹਾਂ 'ਚੋਂ 21,067 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 37 ਹਜ਼ਾਰ ਤੋਂ ਵਧੇਰੇ ਮਰੀਜ਼ ਠੀਕ ਵੀ ਹੋ ਚੁੱਕੇ ਹਨ।

PunjabKesari

ਇਸ ਦੇ ਨਾਲ ਹੀ ਫਰਾਂਸ 'ਚ ਵੀ 1 ਲੱਖ 43 ਹਜ਼ਾਰ ਤੋਂ ਵਧੇਰੇ ਲੋਕ ਇਸ ਵਾਇਰਸ ਦੀ ਚਪੇਟ 'ਚ ਹਨ ਜਿਨ੍ਹਾਂ 'ਚੋਂ 15,729 ਲੋਕਾਂ ਦੀ ਮੌਤ ਹੋ ਚੱਕੀ ਹੈ ਅਤੇ 28,805 ਮਰੀਜ਼ ਠੀਕ ਵੀ ਹੋ ਚੁੱਕੇ ਹਨ।


Karan Kumar

Content Editor

Related News