ਯੂਕੇ: ਕੋਰੋਨਾ ਟੀਕਾਕਰਨ ਕੇਂਦਰ ''ਚ ਲੱਗੀ ਅੱਗ, ਲੋਕਾਂ ਨੂੰ ਕੱਢਿਆ ਗਿਆ ਸੁਰੱਖਿਅਤ
Sunday, Feb 14, 2021 - 05:58 PM (IST)
ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਕੇ ਵਿੱਚ ਇੱਕ ਕੋਰੋਨਾ ਟੀਕਾਕਰਨ ਕੇਂਦਰ ਵਿੱਚ ਅੱਗ ਲੱਗਣ ਤੋਂ ਬਾਅਦ ਉੱਥੇ ਮੌਜੂਦ ਟੀਕਾ ਲੱਗਣ ਦਾ ਇੰਤਜ਼ਾਰ ਕਰ ਰਹੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਸਰੀ ਦੇ ਟੇਮਜ਼ ਡਿੱਟਨ ਐਂਬਰਬਰੂਕ ਕਮਿਊਨਿਟੀ ਹੈਲਥ ਸੈਂਟਰ ਕੋਰੋਨਾ ਟੀਕਾਕਰਨ ਕੇਂਦਰ ਵਿੱਚ ਸ਼ਨੀਵਾਰ ਦੁਪਹਿਰ ਕਰੀਬ 3.30 ਵਜੇ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਇਸ ਅੱਗ ਨੂੰ ਬੁਝਾਉਣ ਲਈ ਅੱਗ ਬੁਝਾਊ ਵਿਭਾਗ ਦੇ ਛੇ ਫਾਇਰ ਇੰਜਣਾਂ ਨਾਲ ਕਰਮਚਾਰੀਆਂ ਨੇ ਜੱਦੋ ਜਹਿਦ ਕੀਤੀ।
ਪੜ੍ਹੋ ਇਹ ਅਹਿਮ ਖਬਰ- ਕੈਨੇਡੀਅਨ ਮਾਹਰਾਂ ਨੇ ਕੋਰੋਨਾ ਦੀ ਤੀਜੀ ਲਹਿਰ ਦੀ ਚਿਤਾਵਨੀ ਕੀਤੀ ਜਾਰੀ
ਇਸ ਦੇ ਨਾਲ ਹੀ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਐਮਰਜੈਂਸੀ ਸੇਵਾਵਾਂ ਪੰਜ ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ ਟੀਕਾਕਰਨ ਕੇਂਦਰ ਪਹੁੰਚੀਆਂ। ਅੱਗ ਬੁਝਾਊ ਦਸਤੇ ਦੇ ਕਰਮਚਾਰੀਆਂ ਵੱਲੋਂ ਦੱਸਿਆ ਗਿਆ ਕਿ ਕੇਂਦਰ ਵਿੱਚ ਮੌਜੂਦ ਲੋਕਾਂ ਨੂੰ ਬਾਹਰ ਕੱਢਣ ਦੇ ਨਾਲ ਟੀਕਿਆਂ ਨਾਲ ਭਰੀ ਫਰਿੱਜ ਬਚਾ ਵੀ ਲਈ ਗਈ ਸੀ। ਅਧਿਕਾਰੀਆਂ ਅਨੁਸਾਰ ਅੱਗ ਲੱਗਣ ਦੇ ਕਾਰਨ ਫਿਲਹਾਲ ਅਸਪੱਸ਼ਟ ਹਨ, ਜਿਹਨਾਂ ਦਾ ਪਤਾ ਲਗਾਉਣ ਲਈ ਜਾਂਚ ਚੱਲ ਰਹੀ ਹੈ। ਐਂਬਰਬਰੁਕ ਕਮਿਊਨਿਟੀ ਹੈਲਥ ਸੈਂਟਰ ਕੋਰੋਨਾ ਟੀਕਾਕਰਨ ਸੈਂਟਰ ਸਰੀ ਡਾਨਜ਼ ਖੇਤਰ ਵਿੱਚ ਜੀ ਪੀ ਦੀ ਅਗਵਾਈ ਵਾਲੀਆਂ ਤਿੰਨ ਹੋਰ ਸਾਈਟਾਂ ਵਿੱਚੋਂ ਇੱਕ ਹੈ।
ਨੋਟ- ਯੂਕੇ: ਕੋਰੋਨਾ ਟੀਕਾਕਰਨ ਕੇਂਦਰ 'ਚ ਲੱਗੀ ਅੱਗ, ਕੁਮੈਂਟ ਕਰ ਦਿਓ ਰਾਏ।