ਅਮਰੀਕਾ ਦੇ ਇਸ ਏਅਰਪੋਰਟ ''ਤੇ ਅਫਗਾਨੀ ਸ਼ਰਨਾਰਥੀਆਂ ਲਈ ਖੋਲ੍ਹਿਆ ਕੋਰੋਨਾ ਵੈਕਸੀਨ ਕੇਂਦਰ

08/28/2021 9:17:46 PM

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ ਦੁਆਰਾ ਹਜਾਰਾਂ ਦੀ ਗਿਣਤੀ ਵਿੱਚ ਅਫਗਾਨੀ ਲੋਕਾਂ ਨੂੰ ਅਫਗਾਨਿਸਤਾਨ ਵਿੱਚੋਂ ਸੁਰੱਖਿਅਤ ਕੱਢਿਆ ਜਾ ਰਿਹਾ ਹੈ ਅਤੇ  ਸੈਂਕੜੇ ਅਫਗਾਨੀ ਸ਼ਰਨਾਰਥੀ ਰੋਜ਼ਾਨਾ ਵਰਜੀਨੀਆ ਦੇ ਡੂਲੇਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚ ਰਹੇ ਹਨ। ਕੋਰੋਨਾ ਵਾਇਰਸ ਦੀ ਲਾਗ ਦੇ ਫੈਲਣ ਤੋਂ ਰੋਕਣ ਲਈ ਅਮਰੀਕੀ ਪ੍ਰਸ਼ਾਸਨ ਵੱਲੋਂ ਇਸ ਏਅਰਪੋਰਟ 'ਤੇ ਅਫਗਾਨੀ ਸ਼ਰਨਾਰਥੀਆਂ ਲਈ ਵੈਕਸੀਨ ਕੇਂਦਰ ਖੋਲ੍ਹਿਆ ਗਿਆ ਹੈ।

ਇਹ ਵੀ ਪੜ੍ਹੋ : ਬ੍ਰਿਟੇਨ 'ਚ 12 ਤੋਂ 15 ਸਾਲ ਦੇ ਬੱਚਿਆਂ ਲਈ ਕੋਰੋਨਾ ਟੀਕਾਕਰਨ ਦੀ ਤਿਆਰੀ

ਇਸ ਸਬੰਧੀ ਵਾਈਟ ਹਾਊਸ ਨੇ ਪੁਸ਼ਟੀ ਕਰਦਿਆਂ ਦੱਸਿਆ  ਕਿ ਫੈਡਰਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਨੇ ਡੂਲੇਸ ਐਕਸਪੋ ਸੈਂਟਰ ਵਿਖੇ ਵੈਕਸੀਨ ਸਾਈਟ ਸਥਾਪਤ ਕੀਤੀ ਹੈ ਅਤੇ ਨੈਸ਼ਨਲ ਡਿਜ਼ਾਸਟਰ ਮੈਡੀਕਲ ਸਿਸਟਮ ਟੀਮ ਨੇ ਸਿੰਗਲ-ਡੋਜ਼ ਜੌਹਨਸਨ ਐਂਡ ਜੌਹਨਸਨ ਟੀਕਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਸਕਾਟਲੈਂਡ 'ਚ ਰੋਜ਼ਾਨਾ ਦੇ ਕੋਵਿਡ ਕੇਸਾਂ ਨੇ ਕੀਤਾ 6,000 ਦਾ ਅੰਕੜਾ ਪਾਰ

ਕਈ ਅਫਗਾਨ ਨਿਵਾਸੀਆਂ ਦੀ ਪਹਿਲਾਂ ਹੀ ਡਾਕਟਰੀ ਜਾਂਚ ਕੀਤੀ ਜਾ ਰਹੀ ਸੀ ਅਤੇ ਨਿਊਜਰਸੀ, ਵਰਜੀਨੀਆ, ਵਿਸਕਾਨਸਿਨ ਅਤੇ ਟੈਕਸਾਸ ਦੇ ਵੱਖ -ਵੱਖ ਅਮਰੀਕੀ ਫੌਜੀ ਠਿਕਾਣਿਆਂ 'ਤੇ ਭੇਜਣ ਤੋਂ ਪਹਿਲਾਂ ਉਨ੍ਹਾਂ ਨੂੰ ਅਸਥਾਈ ਤੌਰ' ਤੇ ਕਨਵੈਨਸ਼ਨ ਕੇਂਦਰ ਵਿੱਚ ਰੱਖਿਆ ਗਿਆ ਸੀ। ਇਸ ਏਅਰਪੋਰਟ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ  ਫਿਲਾਫੇਲਫੀਆ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ ਵਾਲੇ ਅਫਗਾਨੀ ਸ਼ਰਨਾਰਥੀਆਂ ਲਈ ਵੀ ਵੈਕਸੀਨ ਕੇਂਦਰ ਖੁੱਲ੍ਹਣ ਦੀ ਉਮੀਦ ਹੈ। ਅਮਰੀਕੀ ਸਰਕਾਰ ਦੇ ਅਨੁਸਾਰ ਵਾਇਰਸ ਤੋਂ ਸੁਰੱਖਿਆ ਲਈ ਸਾਰੇ ਅਫਗਾਨ ਸ਼ਰਨਾਰਥੀਆਂ ਨੂੰ ਦਾਖਲੇ ਦੀ ਸ਼ਰਤ ਵਜੋਂ  ਕੋਰੋਨਾ ਟੀਕਾ ਲਗਵਾਉਣਾ ਜ਼ਰੂਰੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News