ਅਮਰੀਕਾ ਦੇ HHS ਵਿਭਾਗ ਦੇ ਕਰਮਚਾਰੀਆਂ ਲਈ ਜ਼ਰੂਰੀ ਹੋਵੇਗੀ ਕੋਰੋਨਾ ਵੈਕਸੀਨ
Friday, Aug 13, 2021 - 11:26 PM (IST)
ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ 'ਚ ਕੋਰੋਨਾ ਵਾਇਰਸ ਦੇ ਡੈਲਟਾ ਵੈਰੀਐਂਟ ਦੀ ਫੈਲ ਰਹੀ ਲਾਗ ਦੇ ਮੱਦੇਨਜ਼ਰ, ਅਮਰੀਕਾ ਦੇ 'ਹੈਲਥ ਐਂਡ ਹਿਊਮਨ ਸਰਵਿਸਜ਼' (ਐੱਚ. ਐੱਚ .ਐੱਸ.) ਵਿਭਾਗ ਦੇ 25,000 ਤੋਂ ਵੱਧ ਕਰਮਚਾਰੀਆਂ ਲਈ ਕੋਰੋਨਾ ਵੈਕਸੀਨ ਨੂੰ ਜ਼ਰੂਰੀ ਕੀਤਾ ਜਾਵੇਗਾ। ਐੱਚ. ਐੱਚ. ਐੱਸ. ਦੇ ਸੈਕਟਰੀ ਜ਼ੇਵੀਅਰ ਬੇਸੇਰਾ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਵਿਭਾਗ ਦੇ ਜੋ ਕਰਮਚਾਰੀ ਸਿੱਧੇ ਤੌਰ 'ਤੇ ਮਰੀਜ਼ਾਂ ਦੇ ਨਾਲ ਕੰਮ ਕਰਦੇ ਹਨ ਲਈ ਵੈਕਸੀਨ ਜ਼ਰੂਰੀ ਹੋਵੇਗੀ।
ਇਹ ਖ਼ਬਰ ਪੜ੍ਹੋ- ENG v IND : ਐਂਡਰਸਨ ਨੇ ਹਾਸਲ ਕੀਤੀ ਇਹ ਉਪਲੱਬਧੀ, ਦੇਖੋ ਪੂਰੀ ਲਿਸਟ
ਬੇਸੇਰਾ ਨੇ ਕਿਹਾ ਕਿ ਪ੍ਰਸ਼ਾਸਨ ਦਾ ਸਭ ਤੋਂ ਪਹਿਲਾ ਟੀਚਾ ਅਮਰੀਕੀ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਹੈ, ਜਿਸ 'ਚ ਕੇਂਦਰੀ ਕਰਮਚਾਰੀ ਵੀ ਸ਼ਾਮਲ ਹਨ ਤੇ ਇਸ ਲਈ ਟੀਕੇ ਸਭ ਤੋਂ ਵਧੀਆ ਸਾਧਨ ਹਨ ਜੋ ਲੋਕਾਂ ਨੂੰ ਕੋਵਿਡ -19 ਤੋਂ ਬਚਾਉਦੇ ਹਨ। ਐੱਚ. ਐੱਚ. ਐੱਸ. ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਲਗਭਗ 25,000 ਐੱਚ. ਐੱਚ. ਐੱਸ. ਕਰਮਚਾਰੀਆਂ ਨੂੰ ਸਤੰਬਰ ਦੇ ਅੰਤ ਤੱਕ ਟੀਕਾ ਲਗਾਇਆ ਜਾਵੇਗਾ। 25,000 ਦੇ ਕਰੀਬ ਐੱਚ. ਐੱਚ. ਐੱਸ. ਕਰਮਚਾਰੀ ਜਿਨ੍ਹਾਂ ਨੂੰ ਟੀਕਾ ਲਗਵਾਉਣ ਦੀ ਜ਼ਰੂਰਤ ਹੋਵੇਗੀ, ਉਹ ਇੰਡੀਅਨ ਹੈਲਥ ਸਰਵਿਸ ਅਤੇ ਨੈਸ਼ਨਲ ਇੰਸਟੀਚਿਊਟ ਆਫ ਹੈਲਥ 'ਚ ਕੇਂਦਰਤ ਹਨ। ਇਸਦੇ ਇਲਾਵਾ ਵਿਭਾਗ ਦੁਆਰਾ ਧਾਰਮਿਕ ਜਾਂ ਡਾਕਟਰੀ ਕਾਰਨਾਂ ਕਰਕੇ ਵੈਕਸੀਨ ਲਈ ਛੋਟਾਂ ਦੀ ਆਗਿਆ ਦਿੱਤੀ ਜਾਵੇਗੀ।
ਇਹ ਖ਼ਬਰ ਪੜ੍ਹੋ- ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਪਾਕਿ 'ਚ ਦੋ T20 ਖੇਡੇਗਾ ਇੰਗਲੈਂਡ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।