ਪਾਕਿਸਤਾਨ ''ਚ ਕੋਰੋਨਾ ਪੀੜਤਾਂ ਦੀ ਗਿਣਤੀ 2,63,496 ਹੋਈ

07/19/2020 3:54:21 PM

ਇਸਲਾਮਾਬਾਦ- ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 1,579 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੀ ਐਤਵਾਰ ਤੱਕ 2,63,496 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। 
ਸਿਹਤ ਮੰਤਰਾਲੇ ਨੇ ਦੱਸਿਆ ਕਿ ਦੇਸ਼ ਵਿਚ ਹੁਣ ਤੱਕ 2,04,276 ਮਰੀਜ਼ ਇਲਾਜ ਦੇ ਬਾਅਦ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 5,568 ਤਕ ਪੁੱਜ ਗਈ ਹੈ। 

ਮੰਤਰਾਲੇ ਨੇ ਦੱਸਿਆ ਕਿ ਪਾਕਿਸਤਾਨ ਵਿਚ ਹੁਣ ਤੱਕ 2,63,496 ਲੋਕਾਂ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਦੇਸ਼ ਵਿਚ ਹੁਣ ਤੱਕ 17,21,660 ਨਮੂਨਿਆਂ ਦੀ ਜਾਂਚ ਹੋਈ ਹੈ। 
 

Sanjeev

This news is Content Editor Sanjeev