ਬੰਗਲਾਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਪੌਣੇ 2 ਲੱਖ ਤੋਂ ਪਾਰ

07/09/2020 8:11:16 PM

ਢਾਕਾ- ਬੰਗਲਾਦੇਸ਼ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਵਿਚ ਸੰਕਰਮਣ ਦੇ 3,360 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਪੀੜਤਾਂ ਦੀ ਗਿਣਤੀ ਪੌਣੇ 2 ਲੱਖ ਤੋਂ ਵੱਧ ਹੋ ਗਈ ਹੈ। 
ਡਾ. ਨਸੀਮਾ ਸੁਲਤਾਨਾ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਨਵੇਂ ਮਾਮਲਿਆਂ ਨਾਲੋਂ ਵੱਧ ਕੇ 1,75,494 ਹੋ ਗਈ ਹੈ। ਇਸ ਸਮੇਂ ਦੌਰਾਨ 41 ਮਰੀਜ਼ਾਂ ਦੀ ਮੌਤ ਤੋਂ ਹੋਣ ਕਾਰਨ ਮ੍ਰਿਤਕਾਂ ਦੀ ਗਿਣਤੀ 2,238 ਹੋ ਗਈ।

ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਵਿਚ 3,706 ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ ਤੇ ਉਨ੍ਹਾਂ ਨੂੰ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ ਹੈ। ਬੰਗਲਾਦੇਸ਼ ਵਿਚ ਹੁਣ ਤਕ 84,544 ਮਰੀਜ਼ ਸਿਹਤਮੰਦ ਹੋ ਚੁੱਕੇ ਹਨ।

Sanjeev

This news is Content Editor Sanjeev