ਬ੍ਰਾਜ਼ੀਲ 'ਚ ਕੋਰੋਨਾ ਪੀੜਤਾਂ ਦੀ ਗਿਣਤੀ 30 ਲੱਖ ਦੇ ਕਰੀਬ

08/08/2020 1:55:59 PM

ਬ੍ਰਾਜ਼ੀਲੀਆ- ਬ੍ਰਾਜ਼ੀਲ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 50,230 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ ਵਾਇਰਸ ਪੀੜਤਾਂ ਦੀ ਗਿਣਤੀ ਵੱਧ ਕੇ 29,64,442 ਹੋ ਗਈ ਹੈ। 
ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਦੱਸਿਆ ਕਿ ਦੇਸ਼ ਵਿਚ ਇਸ ਦੌਰਾਨ 1,079 ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਕਾਰਨ ਦੇਸ਼ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 99,572 ਹੋ ਗਈ ਹੈ। ਇਕ ਦਿਨ ਪਹਿਲਾਂ ਇੱਥੇ ਇਸ ਵਾਇਰਸ ਦੇ 53,139 ਨਵੇਂ ਮਾਮਲੇ ਦਰਜ ਕੀਤੇ ਗਏ ਸਨ ਅਤੇ 1,237 ਮਰੀਜ਼ਾਂ ਦੀ ਮੌਤ ਹੋਈ ਸੀ। 

ਬ੍ਰਾਜ਼ੀਲ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ ਤੇ ਮੌਤ ਦਰ ਵੀ ਵੱਧ ਰਹੀ ਹੈ ਜੋ ਚਿੰਤਾ ਦਾ ਵਿਸ਼ਾ ਹੈ। 


Lalita Mam

Content Editor

Related News