ਫਰਿਜ਼ਨੋ ਕਾਉਂਟੀ ''ਚ ਕੋਰੋਨਾ ਪੀੜਤਾਂ ਦੀ ਗਿਣਤੀ 52 ਹਜ਼ਾਰ ਤੋਂ ਪਾਰ

12/22/2020 8:22:44 AM

ਫਰਿਜ਼ਨੋ, (ਗੁਰਿੰਦਰਜੀਤ ਨੀਟਾ ਮਾਛੀਕੇ)- ਕੈਲੀਫੋਰਨੀਆ ਦੀ ਫਰਿਜ਼ਨੋ ਕਾਉਂਟੀ ਵਿਚ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਕੈਲੀਫੋਰਨੀਆ ਦੇ ਪਬਲਿਕ ਹੈਲਥ ਵਿਭਾਗ ਨੇ ਸ਼ਨੀਵਾਰ ਨੂੰ ਫਰਿਜ਼ਨੋ ਕਾਉਂਟੀ ਵਿਚ 2,725 ਨਵੇਂ ਕੋਵਿਡ-19 ਦੇ ਮਾਮਲੇ ਦਰਜ ਕੀਤੇ ਹਨ। 

ਮਾਰਚ ਵਿਚ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਫਰਿਜ਼ਨੋ ਕਾਉਂਟੀ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 52,643 ਤੱਕ ਪੁੱਜ ਗਈ ਹੈ ਅਤੇ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੀ ਲਗਭਗ 557 ਹੋ ਗਈ ਹੈ। 

ਹਾਲਾਂਕਿ ਅਧਿਕਾਰੀਆਂ ਵਲੋਂ ਸ਼ੁੱਕਰਵਾਰ ਨੂੰ ਕੋਈ ਵਾਧੂ ਮੌਤ ਹੋਣ ਦੀ ਖ਼ਬਰ ਜਾਰੀ ਨਹੀਂ ਕੀਤੀ ਗਈ ਹੈ। ਸੂਬੇ ਦੇ ਅੰਕੜਿਆਂ ਅਨੁਸਾਰ ਸ਼ਨੀਵਾਰ ਨੂੰ ਫਰਿਜ਼ਨੋ ਵਿਚ ਕੁੱਲ 598 ਕੋਵਿਡ-19 ਮਰੀਜ਼ ਹਸਪਤਾਲਾਂ ਵਿਚ ਦਾਖਲ ਕਰਵਾਏ ਗਏ। ਕਾਉਂਟੀ ਵਿਚ ਐਮਰਜੈਂਸੀ ਕਮਰੇ ਕੋਰੋਨਾ ਮਰੀਜ਼ਾਂ ਨਾਲ ਭਰੇ ਹੋਏ ਹਨ। ਇਸ ਦੇ ਇਲਾਵਾ ਸੂਬੇ ਦੇ ਅੰਕੜਿਆਂ ਅਨੁਸਾਰ ਕੈਲੀਫੋਰਨੀਆ ਵਿਚ ਸ਼ਨੀਵਾਰ ਨੂੰ ਕੁੱਲ 43,608 ਨਵੇਂ ਵਾਇਰਸ ਦੇ ਮਾਮਲੇ ਦਰਜ ਕੀਤੇ ਗਏ, ਜਿਸ ਨਾਲ ਸੂਬੇ ਦੇ ਕੁੱਲ ਮਾਮਲਿਆਂ ਦੀ ਗਿਣਤੀ ਤਕਰੀਬਨ 1,807,982 ਹੋ ਗਈ ਹੈ ਅਤੇ ਸ਼ਨੀਵਾਰ ਨੂੰ 272 ਮੌਤਾਂ ਹੋਣ ਦੇ ਨਾਲ ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ ਕੁੱਲ 22,432 ਮੌਤਾਂ ਦਰਜ ਕੀਤੀਆਂ ਗਈਆਂ ਹਨ।

Lalita Mam

This news is Content Editor Lalita Mam